ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ
ਚੰਡੀਗੜ੍ਹ, 8 ਮਾਰਚ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ (ਓ.ਟੀ.ਏ) ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਲੈਫਟੀਨੈਂਟ ਵਜੋਂ ਭਾਰਤੀ ਫ਼ੌਜ ਦੇ ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਚੀਫ਼ ਆਫ਼ ਇੰਟੀਗ੍ਰੇਟਿਡ ਡਿਫੈਂਸ ਸਟਾਫ਼ ਲੈਫਟੀਨੈਂਟ ਜਨਰਲ ਜੌਹਨਸਨ ਪੀ ਮੈਥਿਊ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਏ.ਵੀ.ਐਸ.ਐਮ., ਵੀ.ਐਸ.ਐਮ., ਵੱਲੋਂ ਕੀਤਾ ਗਿਆ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਾਧਵ ਸ਼ਰਮਾ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਹਾਰਦਿਕ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਲੈਫਟੀਨੈਂਟ ਮਾਧਵ ਸ਼ਰਮਾ ਦੇ ਮਾਤਾ ਸ੍ਰੀਮਤੀ ਗੋਪੀ ਰੰਜਨ ਸਰਕਾਰੀ ਹਾਈ ਸਕੂਲ, ਜੋਗੀ ਚੀਮਾ ਵਿਖੇ ਮੁੱਖ ਅਧਿਆਪਕ ਹਨ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਸ੍ਰੀ ਹਤਿ...








