ਵਿਧਾਇਕ ਅਜੀਤਪਾਲ ਕੋਹਲੀ ਵਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਮੀਟਿੰਗ
ਪਟਿਆਲਾ, 8 ਮਾਰਚ
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਸ਼ਿਆਂ ਖਿਲਾਫ ਮੁਹਿੰਮ ਵਿੱਢਣ ਲਈ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਚ ਮੇਅਰ ਕੁੰਦਨ ਗੋਗੀਆ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਮੂਹ ਕੌਸਲਰ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਹਿਮ ਚਲਾਈ ਹੋਈ ਹੈ। ਇਸ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਪਟਿਆਲਾ ਚ ਵੀ ਸਾਰੇ ਕੌਸਲਰ ਅਤੇ ਅਸੀਂ ਇਕੱਠੇ ਹੋ ਕੇ ਨਸ਼ਿਆਂ ਖਿਲਾਫ ਅਵਾਜ ਬੁਲੰਦ ਕਰੀਏ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਮੂਹ ਕੌਸਲਰ ਆਪੋ ਆਪਣੇ ਇਲਾਕਿਆਂ ਚ ਨਿਗ੍ਹਾ ਰੱਖਣ ਅਤੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ, ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦਾ ਆਦਿ ਹੈ ਉਸ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰ ਚ ਭੇਜਿਆ ਜਾਵੇ ਤਾਂ ਕਿ ਉਸ ਦਾ ਨਸ਼ਾ ਛਡਾ ਕੇ ਉਸ ਨੂੰ ਸਹੀ ਰਸਤੇ ਪਾਇਆ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸਾਨੂੰ ਲੋਕਾਂ ਨੇ ਵੋਟਾਂ ਪਾ ਕੇ ਇਹ ਪਦਵੀ ਦਿੱਤੀ ਹੈ, ਇਸ ਲਈ ਅਸੀਂ ਇਸ ਅਹੁਦੇ ਦਾ ਸਤਿਕਾਰ ਕਰਦੇ ਹੋ...








