ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਮਾਰਚ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪ...








