Tuesday, September 8
Shadow

Author: admin

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅੰਮ੍ਰਿਤਸਰ; ਸੁਨੀਲ ਮਸੀਹ ਅਤੇ ਰਾਜਨ ਮਸੀਹ, ਦੋਵੇਂ ਵਾਸੀ ਮਾਹਲ, ਗੁਰਦਾਸਪੁਰ ਅਤੇ ਪਰਦੀਪ ਸਿੰਘ ਵਾਸੀ ਨੂਰਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ...
ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ*

ਮਾਤਾ ਹਰਪਾਲ ਕੌਰ ਨੇ ਸਵ. ਨੇਹਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ*

hot news
ਧੂਰੀ, 27 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਨੇ ਅੱਜ ਸਵਰਗੀ ਨੇਹਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਦੁੱਖਦਾਈ ਘੜੀ ਵਿੱਚ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੇਹਾ ਦੀ ਬੇਵਕਤੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਹੈ। ਮਾਤਾ ਹਰਪਾਲ ਕੌਰ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਅਤੇ ਸਮੁੱਚੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੇਹਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਧੂਰੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।...
ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

hot news
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗ...
ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

breaking news
ਕਰਤਾਰਪੁਰ; 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ 'ਲੋਕ ਮਿਲਣੀ' ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ "ਚੋਰਾਂ ਦੀ ਸਰਕਾਰ" ਅਤੇ ਮੌਜੂਦਾ "ਇਮਾਨਦਾਰ ਸਰਕਾਰ" ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ। ਉਨ੍ਹਾਂ ਨੇ ਪੂਰੇ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

hot news
ਚੰਡੀਗੜ੍ਹ, 27 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਨੇਹ ਦੇ ਪਵਿੱਤਰ ਤੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਰਵਾਇਤੀ ਤਿਉਹਾਰ ਦਾ ਸਾਡੇ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨਾਲ ਡੂੰਘਾ ਸਬੰਧ ਹੈ। ਸਪੀਕਰ ਸੰਧਵਾਂ ਨੇ ਹਰੇਕ ਭਰਾ ਨੂੰ ਆਪਣੀ ਭੈਣ ਦੀ ਜੀਵਨ ਭਰ ਰੱਖਿਆ, ਦੇਖਭਾਲ ਅਤੇ ਸਾਥ ਦੇਣ ਦਾ ਪ੍ਰਣ ਲੈ ਕੇ ਇਸ ਤਿਉਹਾਰ ਦੀ ਅਸਲ ਭਾਵਨਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਰੇਕ ਭਰਾ ਦਾ ਇਹ ਯਕੀਨੀ ਬਣਾਉਣਾ ਨੈਤਿਕ ਫਰਜ਼ ਹੈ ਕਿ ਉਸਦੀ ਭੈਣ ਨੂੰ ਕਦੇ ਕਿਸੇ ਮੁਸ਼ਕਲ ਜਾਂ ਦੁੱਖ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਓ ਅਸੀਂ ਮਿਲ ਕੇ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਸੁਰੱਖਿਆ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰੀਏ। ਸ. ਸੰਧਵਾਂ ਨੇ ਇ...
ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਸ. ਬੈਂਸ ਨੇ ਕਿਹਾ, "ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ਡ...
ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ

hot news
ਚੰਡੀਗੜ੍ਹ, 27 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 219ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...
ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਣ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਵੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ...
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

local news
ਫਰੀਦਕੋਟ, 27 ਅਗਸਤ  ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੇਰਾ ਯੁਵ...