2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 8 ਜਨਵਰੀ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ...








