ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ।
ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ।
ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸ...








