Shadow

Author: admin

ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ  ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਡੀਜੀਪੀ ਨੇ ਕਿਹਾ ਕਿ ਤਸਕਰੀ ਨੈੱਟਵਰਕ ਵਿੱਚ ਅਗਲੇਰੇ-ਪਿਛਲੇਰੇ   ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ...
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ‘ਤੇ ਇੱਕ ਹੋਰ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ‘ਤੇ ਇੱਕ ਹੋਰ ਕਾਰਵਾਈ

National, Politics, Punjab
ਚੰਡੀਗੜ੍ਹ/ ਜਲੰਧਰ, 5 ਮਾਰਚ: ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ 'ਤੇ ਕਥਿਤ ਤੌਰ 'ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਿੱਸੇ ਵਜੋਂ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ 'ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਪ੍ਰਾਪਤ ਆਮਦਨ ਦੀ ਵਰਤੋਂ ਕਰਕੇ ਬਣਾਈ ਗਈ ਸੀ। ਤੁਰੰਤ ਕਾਰਵਾਈ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਟੀਮਾਂ ਹਰਕਤ ਵਿੱਚ ਆ ਗਈਆਂ ਅਤੇ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਕਿ ਜਲੰਧਰ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆ...
ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

National, Politics, Punjab
ਚੰਡੀਗੜ੍ਹ/ ਮੰਡੀ ਗੋਬਿੰਦਗੜ੍ਹ (ਫ਼ਤਹਿਗੜ੍ਹ ਸਾਹਿਬ), 5 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱ...
ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ

ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ

National, Politics, Punjab
ਚੰਡੀਗੜ੍ਹ. 5 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੱਤੀ ਹੈ ਕਿ ਰਜਿਸਟਰਡ ਉਸਾਰੀ ਕਿਰਤੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ 5 ਲੱਖ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਸਹਾਇਤਾ ਕਿਸੇ ਵੀ ਐਮਪੈਨਲਡ ਹਸਪਤਾਲ ਵਿੱਚ ਜਾ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਆਯੂਸ਼ਮਾਨ ਕਾਰਡ ਬਣਾਉਣਾ ਪੈਂਦਾ ਹੈ। ਇਹ ਕਾਰਡ ਹਰੇਕ ਸਰਕਾਰੀ ਹਸਪਤਾਲ ਵਿੱਚ ਬਣਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਉਸਾਰੀ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਆਯੂਸ਼ਮਾਨ ਕਾਰਡ ਬਣਾ ਸਕਦਾ ਹੈ ਅਤੇ ਆਯੂਸ਼ਮਾਨ ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਅਧੀਨ ਮਿਲਣ ਵਾਲੇ ਵਿੱਤੀ ਲਾਭ ਦਾ ਫਾਇਦਾ ਉਠਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਵੈਲਫੇਅਰ ਬੋਰਡ ਦਾ ਗਠਨ ਕੀਤਾ ਹੋਇਆ ਹੈ । ਕੋਈ ਵੀ ਉਸਾਰੀ ਕਿਰਤੀ ਜਿਸ ਦੀ ਉਮਰ 18...
ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼

National, Politics, Punjab
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਬਕਾਇਆ ਪਏ ਫੰਡਾਂ ਦੀ ਤੇਜ਼ੀ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਹਦਾਇਤਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵਿਭਾਗ ਨੇ ਪਹਿਲੀਆਂ ਤਿਮਾਹੀਆਂ ਦੌਰਾਨ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਹੈ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਫ਼ੰਡ ਲੈਪਸ ਨਾ ਹੋਣ। ਡਾ. ਬਲਜੀਤ ਕੌਰ ਨੇ ਮੁ...
ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ

ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ ‘ਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਕੀਤਾ ਫਲੈਗ ਮਾਰਚ

Politics, Punjab
ਪਟਿਆਲਾ, 5 ਮਾਰਚ: ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਖੇਤਰ 'ਚ ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ 'ਤੇ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਲਾਹੌਰੀ ਦੇ ਥਾਣਾ ਮੁਖੀ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ। ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਸ਼ਹਿਰ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ। ਇਸ ਮਾਰਚ ਦਾ ਉਦੇਸ਼ ਖੇਤਰ ਵਿਚ ਅਮਨ-ਚੈਨ ਬਣਾਈ ਰੱਖਣ, ਸੰਵੇਦਨਸ਼ੀਲ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ 'ਤੇ ਨਜ਼ਰ ਰੱਖਣੀ ਸੀ।...
ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ:ਹਿਮਾਂਸ਼ੂ ਜੈਨ

ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਦੀ ਲੋੜ ਨਹੀਂ:ਹਿਮਾਂਸ਼ੂ ਜੈਨ

National, Politics, Punjab
ਰੂਪਨਗਰ, 5 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਮੂਹ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਲਏ ਮਹੱਤਵਪੂਰਨ ਫੈਸਲੇ ਤਹਿਤ ਹੁਣ ਲਈ ਸਰਟੀਫਿਕੇਟ ਬਨਾਉਣ ਲਈ ਅੱਜ ਤੋਂ ਕਿਸੇ ਵੀ ਸਰਪੰਚ/ਐਮ ਸੀ/ਨੰਬਰਦਾਰ ਜਾਂ ਪਟਵਾਰੀ ਕੋਲ ਹੱਥ ਲਿਖਤ ਤਸਦੀਕ ਕਰਵਾਉਣ ਲਈ ਜਾਣ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਕੋਈ ਵੀ ਸਰਟੀਫਿਕੇਟ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਜਾਂ ਪੈਨਸ਼ਨ ਆਦਿ ਅਪਲਾਈ ਕਰਨ ਵਿਅਕਤੀ/ਲਾਭਪਾਤਰੀ ਨੂੰ ਵਾਰ - ਵਾਰ ਸੇਵਾ ਕੇਂਦਰਾਂ ਵਿਚ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਆਮ ਲੋਕਾਂ ਦੀ ਸਮੇਂ ਦੀ ਬਰਬਾਦੀ ਵੀ ਹੁੰਦੀ ਸੀ ਅਤੇ ਕਈ ਤਰ੍ਹਾਂ ਦੀ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ। ਜਿਸ ਤਹਿਤ ਸਰਪੰਚ/ਐਮ ਸੀ/ ਨੰਬਰਦਾਰ ਤੋਂ ਰਿਪੋਰਟਾਂ ਵੀ ਕਰਵਾਉਣੀਆਂ ਪੈਂਦੀਆਂ ਸਨ। ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਇਤਿਹਾਸਕ ਫੈਸਲੇ ਸਦਕਾ ਹੁਣ ਕਿਸੇ ਵੀ ਨਾਗਰਿਕ ਨੂੰ ਕਿਸੇ ਦੀ ਰਿਪੋਰਟ ਕਰਵਾਉਣ ਦੀ ਲੋੜ ਨਹੀ ਹੈ। ਕੋਈ ਵ...
ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ – ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ

National, Politics, Punjab
ਤਰਨਤਾਰਨ, 05 ਮਾਰਚ : ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰ...
ਮਹਿਲਾ ਦਿਵਸ ਮੌਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਭਲਕੇ

ਮਹਿਲਾ ਦਿਵਸ ਮੌਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪ ਭਲਕੇ

National, Politics, Punjab
ਬਰਨਾਲਾ, 5 ਮਾਰਚ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਐੱਲ.ਬੀ.ਐੱਸ ਕਾਲਜ ਬਰਨਾਲਾ ਵਿਖੇ ਮਹਿਲਾ ਦਿਵਸ ਸਬੰਧੀ 7 ਮਾਰਚ ਨੂੰ ਜ਼ਿਲ੍ਹਾ ਪੱਧਰੀ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਵਿਚ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਅਤੇ ਸਾਫ ਸਫਾਈ ਦਾ ਧਿਆਨ ਰੱਖਣ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਸਿਹਤ ਵਿਭਾਗ ਬਰਨਾਲਾ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ, ਜਿਵੇਂ ਕੈਂਪ ਵਿਚ ਮਰੀਜ਼ਾਂ ਦਾ ਰੁਟੀਨ ਚੈੱਕਅੱਪ, ਟੈਸਟ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾੳਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਆਯੁਰਵੈਦਿਕ ਵਿਭਾਗ ਨੂੰ ਕੈਂਪ ਵਿਚ ਯੋਗਾ ਕਾਰਨਰ ਸਥਾਪਿਤ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਪੇਂਡੂ ਵਿਕਾਸ ਵਿਭਾਗ ਨੂੰ ਸੈਲਫ਼ ਹੈੱਲ...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਕਾਰੀ ਹਾਈ ਸਕੂਲ ਵਿਖੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

International, National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 05 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਸਿਵਲ ਹਸਪਤਾਲ ਮਲੋਟ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੀ ਹਰਜੀਰਾਮ ਵਿਖੇ ਨਸ਼ਿਆਂ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ ਸਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਹਨਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਟਾਫ਼ ਨਰਸ ਮਨਦੀਪ ਕੌਰ ਨੇ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣ...