Shadow

Author: admin

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

National, Politics, Punjab
ਚੰਡੀਗੜ੍ਹ, 4 ਮਾਰਚ 2025: ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ ਰਹੇ। ਸ. ਧਾਲੀਵਾਲ ਨੇ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਮੰਗਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ  ਕਿ ਉਹ, ਪੰਜਾਬ ਦੇ ਐਡਵੋਕੇਟ ਜਨਰਲ ਤੋਂ ਕਾਨੂੰਨੀ ਸਲਾਹ ਲੈ ਕੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸੁਚਾਰੂ ਨੀਤੀ ਬਣਾਉਣ। ਇਸਦੇ ਨਾਲ ਹੀ ਮੰਤਰੀ ਨੇ 31 ਮਾਰਚ 2025 ਤੱਕ ਸਾਰੇ ਆਊਟਸੋਰਸ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਦਿਵਿਆਂਗ ਦੀਆਂ ਬੈਕਲਾਗ ਪੋਸਟਾਂ ਲਈ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਕਿਹਾ। ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਨਾਲ ਕੈਬਨਿਟ ਸਬ- ਕਮੇਟੀ ਦੀ ਮੀਟਿੰਗ ਬੜੇ ਸੁਖਾਵੇਂ ਮਾ...
ਵਿਧਾਇਕ ਸਿੱਧੂ ਵੱਲੋਂ ਪੀ.ਐਸ.ਪੀ.ਐਸ.ਐਲ. ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਸਿੱਧੂ ਵੱਲੋਂ ਪੀ.ਐਸ.ਪੀ.ਐਸ.ਐਲ. ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਲੁਧਿਆਣਾ, 04 ਮਾਰਚ (000) - ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ। ਆਗਾਮੀ ਗਰਮੀ ਦੇ ਮੌਸਮ ਦੌਰਾਨ ਬਿਜਲੀ ਸਬੰਧੀ ਸੰਭਾਵੀ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਪੱਸ਼ਟ ਕੀਤਾ ਗਿਆ, ''ਮੈਂ ਆਪਣੇ ਆਤਮ ਨਗਰ ਪਰਿਵਾਰ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਾਂ''। ਉਨ੍ਹਾਂ ਪੀ.ਐਸ.ਪੀ.ਸੀ.ਐਲ.  ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਉਣ ਵਾਲੇ ਗਰਮੀਆਂ ਦੇ ਮੌਸਮ ਤੋਂ ਪਹਿਲਾਂ ਸੁਚਾਰੂ ਪਾਵਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਗਾਉਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜ...
ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ

ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ

National, Politics, Punjab
ਫਤਿਹਗੜ੍ਹ ਚੂੜੀਆਂ (ਬਟਾਲਾ), 4 ਮਾਰਚ  (   ) ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਅਤੇ ਜਿਲਾ ਪ੍ਰਧਾਨ  ਗੁਰਦਾਸਪੁਰ ਦਿਹਾਤੀ ਵੱਲੋ ਪਾਰਟੀ ਦਫ਼ਤਰ ਅਲੀਵਾਲ ਵਿਖੇ ਹਲਕਾ ਫਤਿਹਗੜ੍ਹ ਚੂੜੀਆਂ ਦੇ  ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਦਾ ਵਿਕਾਸ  ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ  ਗੁਰਬਿੰਦਰ ਸਿੰਘ ਕਾਦੀਆਂ  ਸਰਪੰਚ ਹਰਦੀਪ ਸਿੰਘ, ਮਲਜਿੰਦਰ ਸਿੰਘ ਪੁਰੀਆ, ਗੁਰਦੇ...
ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

National, Politics, Punjab
ਸ੍ਰੀ ਮੁਕਤਸਰ ਸਾਹਿਬ 4 ਮਾਰਚ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰੀ ਖੇਤਰ ਅਤੇ        ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ। ਉਹਨਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਦੀਆਂ ਮੁੱਖ ਸੜਕਾਂ ਜੋ ਪਿੰਡਾਂ ਦੀਆਂ ਲਿੰਕ ਸੜਕਾਂ ਨਾਲ ਜੁੜਦੀਆਂ ਹਨ ਤੇ ਕੜੀ ਨਜਰ ਰੱਖੀ ਜਾਵੇ ਤਾਂ ਜ਼ੋ ਲੋਕ ਆਪਣੇ ਅਵਾਰਾ ਪਸ਼ੂਆਂ ਨੂੰ ਸ਼ਹਿਰਾਂ ਵਿੱਚ ਨਾ ਛੱਡ ਸਕਣ ਅਤੇ ਦੁਰਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ। ਉਹਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਅਤੇ ਜਿਹੜਾ ਵੀ ਵਿਅਕਤੀ ਨਜਾਇਜ ਤੌਰ ਤੇ ਅਵਾਰਾ ਪਸ਼ੂ ਸ਼ਹਿਰ ਵਿੱਚ ਛੱਡਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਦੇ ਸੁਧਾਰ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

National, Politics, Punjab
ਬਰਨਾਲਾ, 4 ਮਾਰਚ    ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਲੱਖਾ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ ਕੀਤਾ ਗਿਆ ਅਤੇ ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਕੀਤੀ ਗਈ।       ਸਰਕਾਰੀ ਗਊਸ਼ਾਲਾ ਮਨਾਲ ਦਾ ਦੌਰਾ ਕਰਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਵਲੋਂ ਗਊਸ਼ਾਲਾ ਦੇ ਪ੍ਰਬੰਧ ਦੇਖੇ ਗਏ। ਇਸ ਮੌਕੇ ਉਨ੍ਹਾਂ ਗਊਆਂ ਦੀ ਨਸਲ ਸਾਹੀਵਾਲ ਕਰਨ ਬਾਰੇ ਵੀ ਸੁਝਾਅ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸਟਾਫ਼ ਦੀ ਬਕਾਇਆ ਤਨਖਾਹ ਦਾ ਮਸਲਾ ਵੀ ਵਿਚਾਰਿਆ ਗਿਆ। ਉਨ੍ਹਾਂ ਗਊ ਸੇਵਾ ਕਰ ਰਹੀ ਸਵੈ ਸੇਵੀ ਸੰਸਥਾ ਦੀ ਸ਼ਲਾਘਾ ਕੀਤੀ।    ਇਸ ਮਗਰੋਂ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਗਊਸ਼ਾਲਾ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ।      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਸੇਵਾਮੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਮੁੱਖ ਸੇਵਾਦਾਰ ਨਰੇਸ਼ ਕੁਮਾਰ ਗਰਗ, ਕਰਨ ਸ਼ਰਮਾ, ਗ੍ਰਾਮ ਪੰਚਾਇਤ ਮਨਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ...
ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ

ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ 4 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਗਏ ਹਨ। ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਵਿਗਿਆਨਕ ਮੁਲਾਂਕਣ ਅਤੇ ਨਿਗਰਾਨੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। SONAR ਅਤੇ LiDAR ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਕਰਕੇ, ਇਹ ਸੈਂਟਰ ਛੋਟੇ ਖਣਿਜਾਂ ਦੀ ਸਹੀ ਮਾਤਰਾ ਨਿਰਧਾਰਤ ਕਰਨ ਅਤੇ ਮਾਈਨਿੰਗ ਤੋਂ ਪਹਿਲਾਂ ਅਤੇ ਮਾਈਨਿੰਗ ਤੋਂ ਬਾਅਦ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ, ਇਹ ਵਿਭਾਗ ਨੂੰ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਦੇ ਸਰਵੇਖਣ ਕਰਨ ਵਿੱਚ ਸਹਾਇਤਾ ਕਰੇਗਾ, ਜਿਸ ਨਾਲ ਦਰਿਆਵਾਂ ਦੇ ਤਲ ਅਤੇ ਮਾਈਨਿੰਗ ਸਥਾਨਾਂ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇਗਾ। ਕੈਬਿਨੇਟ ਮੰਤ...
ਵਿਜੀਲੈਂਸ ਬਿਊਰੋ ਨੇ ਪੁਲਿਸ  ਮੁਲਾਜ਼ਮਾਂ  ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮਾਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 4 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ  ਮੁਲਾਜ਼ਮਾਂ  ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ  ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ  ਮੁਲਾਜ਼ਮਾਂ  ...
ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ: 04 ਮਾਰਚ 2025 -  ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ। ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ...
ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

National, Politics, Punjab
ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਨਾ ਫਸ ਸਕੇ। ...
ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

National, Politics, Punjab
 ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ ਨੇ ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਚਾਨਣਾ ਪਾਇਆ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਸੁਰੱਖਿਆ ਲਾਭਾਂ ਦੀ ਤੇਜ਼ੀ ਨਾਲ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਰੁਕਾਵਟਾਂ ਨ...