Shadow

Author: admin

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

National, Politics, Punjab
ਚੰਡੀਗੜ੍ਹ, 4 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ 'ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ। ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ 'ਤੇ ਜ਼ੋਰ ਦਿੰਦਿਆਂ, ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸੈਨਿਕ ਰੈਸਟ ਹਾਊਸਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਪਾਵ ਕਰਨ ਦੇ ਵੀ ਹੁਕਮ ਦਿੱਤੇ। ...
ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 08 ਮਾਰਚ ਨੂੰ 37ਵੀਂ ਬਰਸੀ ਮਨਾਈ ਜਾ ਰਹੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 08 ਮਾਰਚ ਨੂੰ 37ਵੀਂ ਬਰਸੀ ਮਨਾਈ ਜਾ ਰਹੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

Politics, Punjab
ਲੁਧਿਆਣਾ, 03 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ, 2025 ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 37ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਵਿੱਚ ਵਿਧਾਇਕ ਨਾਭਾ ਦੇਵ ਸਿੰਘ ਮਾਨ ਤੋਂ ਇਲਾਵਾ ਸੰਗੀਤ ਜਗਤ ਨਾਲ ਜੁੜੀਆਂ ਸਖਸ਼ੀਅਤਾਂ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਉਹ 08 ਮਾਰਚ ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਪੰਜਾਬੀਆਂ ਨਾਲ, ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀਆਂ ਅਭੁੱਲ ਧੁਨਾਂ ਨੂੰ ਸੁਣਨ ਲਈ ਉਤਸੁਕ ਹਨ।...
ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

National, Politics, Punjab
ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਪਹਿਲਕਦਮੀਆਂ ਕਰਨ ਲਈ ਓਹਨਾ ਦੀ  ਸ਼ਲਾਘਾ ਕੀਤੀ ਹੈ। ਸਮਾਜ ਦੇ ਗ਼ਰੀਬ ਵਰਗ ਦੀ ਦੁਰਦਸ਼ਾ ਵੱਲ ਧਿਆਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਫ਼ਾਈ ਸੇਵਕਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਹੈ। ਸ੍ਰੀ ਚੰਦਨ ਗਰੇਵਾਲ ਨੇ ਦੇਸ਼ ਦੇ ਸਫਾਈ ਸੇਵਕਾਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰਪਤੀ ਦੇ ਦਖਲ ਦੀ ਮੰਗ ਕੀਤੀ। ਚੇਅਰਮੈਨ ਨੇ ਕਿਹਾ ਕਿ ਸਮਾਜ ਦਾ ਇਹ ਵਰਗ ਸਮੁੱਚੇ ਸਮਾਜ ਦੀ ਸਿਹਤ ਅਤੇ ਸਵੱਛਤਾ ਲਈ ਦਿਨ ਰਾਤ ਮਿਹਨਤ ਕਰਦਾ ਹੈ। ਹਾਲਾਂਕਿ, ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਕਿਸੇ ਵੱਲੋਂ ਵੀ ਰਾਖੀ ਨਹੀਂ ਕੀਤੀ ...
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

National, Politics, Punjab
ਮਲੇਰਕੋਟਲਾ, 03 ਮਾਰਚ ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ  ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਤੇ 6 ਹਜ਼ਾਰ ਰੁਪਏ ਗ੍ਰਾਂਟ ਵੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ, ਸਰਕਾਰ ਇੰਟਰਨਸ਼ਿਪ ਕਰਨ ਵਾਲੇ ਨੌਜਵਾਨਾਂ ਨੂੰ “ਪੀਐਮ ਜੀਵਨ ਜ੍ਯੋਤੀ ਬੀਮਾ ਯੋਜਨਾ” ਅਤੇ “ਪੀਐਮ ਸੁਰੱਖਿਆ ਬੀਮਾ ਯੋਜਨਾ” ਦੇ ਤਹਿਤ ਬੀਮਾ ਸਹੂਲਤ ਵੀ ਪ੍ਰਦਾਨ ਕਰੇਗੀ, ਜਿਸ ਦੀ ਪ੍ਰੀਮੀਅਮ ਰਕਮ ਕੇਂਦਰ ਸਰਕਾਰ ਵਲੋਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਚਾਹਵਾਨ ਪ੍ਰਾਰਥੀ ਮਿਤੀ 12 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ। ਜਿਲਾ ਰੋਜਗਾਰ ਉਤਪੱਤੀ ਅਫਸਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ...
ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

National, Politics, Punjab
ਘਨੌਰ,3 ਮਾਰਚ: ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ। ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਜਲਦੀ ਉਚਿਤ ਮੁਆ...
ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ

National, Politics, Punjab
ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਤੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਹਰਦੀਪ ਸਿੰਘ ਵਾਸੀ ਝਾਂਡੀਆਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਹ 17 ਨਸ਼ੀਲੇ ਟੀਕੇ ਬਰਾਮਦ ਕੀਤੇ। ਐੱਸਐੱਸਪੀ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਵ...
ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ

National, Politics, Punjab
ਗੁਰਦਾਸਪੁਰ, 03 ਮਾਰਚ (           ) - ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਜ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਗਏ।  ਮਹਿੰਦਰਾ ਗਰੀਨ ਲੈਂਡ ਪੈਲੇਸ ਗੁਰਦਾਸਪੁਰ ਵਿਖੇ 11 ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਸ੍ਰੀ ਆਦਿੱਤਿਆ, ਏ.ਡੀ.ਸੀ. ਡਾ ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਨਵ ਵਿਆਹੇ ਜੋੜਿਆਂ ਨੂੰ ਘਰੇਲੂ ਜ਼ਰੂਰਤ ਦੇ ਸਮਾਨ (ਕੱਪੜੇ, ਸੂਟ, ਚਾਦਰਾਂ, ਡਬਲ ਬੈੱਡ, ਗੱਦੇ, ਫਰਾਟਾ ਪੱਖਾ, ਡਿਨਰ ਸੈੱਟ, ਐੱਲ.ਈ.ਡੀ., ਸਿਲਾਈ ਮਸ਼ੀਨਾਂ ਆਦਿ) ਦੀ ਵੰਡ ਵੀ ਕੀਤੀ ਗਈ। ਇਸ ਤੋਂ ...
ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ

National, Politics, Punjab
ਗੁਰਦਾਸਪੁਰ, 3 ਮਾਰਚ (          ) - ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਮਿਤੀ 4 ਮਾਰਚ 2025 ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।...
ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

ਪ੍ਰੇਮ ਕੁਮਾਰ ਮਿੱਤਲ ਨੇ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ

National, Politics, Punjab
ਰੂਪਨਗਰ, 3 ਮਾਰਚ: ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਵਜੋਂ ਅਹੁਦਾ ਸੰਭਾਲਿਆ। ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਇਸ ਜ਼ਿਲ੍ਹੇ ਵਿੱਚ ਜਿਲ੍ਹਾ ਸਿੱਖਿਆ ਅਫਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਜਿਸ ਸਦਕਾ ਉਹ ਜ਼ਿਲ੍ਹੇ ਵਿਚ ਸਿੱਖਿਆ ਦੇ ਖੇਤਰ ਵਿੱਚ ਰਹਿ ਰਹੀਆਂ ਖਾਮੀਆਂ ਨਾਲ ਚੰਗੀ ਤਰ੍ਹਾਂ ਜਾਣੂ ਹਨ, ਜਿਨਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸ. ਸੁਰਿੰਦਰਪਾਲ ਸਿੰਘ, ਜ਼ਿਲਾ ਸਪੋਰਟਸ ਕੋਆਰਡੀਨੇਟਰ ਸਰਨਜੀਤ ਕੌਰ ਤੇ ਹੋਰ ਕਰਮਚਾਰ...
ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 3 ਮਾਰਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜਿ਼ਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਕਿੱਤਾ ਮੁੱਖੀ ਪ੍ਰੋਗਰਾਮ ਕੀਤਾ ਗਿਆ । ਇਸ ਪੋ੍ਰਗਰਾਮ ਵਿੱਚ ਲਗਭਗ 60 ਬੰਦਿਆ ਵੱਲੋਂ ਟਰੇਨਿੰਗ ਪੋ੍ਰਗਰਾਮ ਵਿੱਚ ਭਾਗ ਲਿਆ ਗਿਆ। ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਟਰੇਨਿੰਗ ਸ੍ਰੀ ਅੰਗਰੇਜ ਸਿੰਘ ਭੁੱਲਰ ਵੱਲੋਂ ਦਿੱਤੀ ਗਈ। ਸ੍ਰੀ ਅੰਗਰੇਜ ਸਿੰਘ ਭੁੱਲਰ ਨੇ ਕੈਦੀਆਂ/ਹਵਾਲਾਤੀਆ ਨੂੰ ਪੱਤਿਆਂ ਤੋਂ ਖਾਦ ਬਣਾਉਣ ਅਤੇ ਗੰਡੋਇਆ ਤੋਂ ਖਾਦ ਬਣਾਉਣ ਦੀ ਟਰੇਨਿੰਗ ਦਿੱਤੀ ਗਈ, ਇਸ ਟ੍ਰੇਨਿੰਗ ਦਾ ਸੈਸਨ ਤਿੰਨ  ਦਿਨ ਤੱਕ ਚੱਲੇਗਾ। ਜਿਲ੍ਹਾ ਅਤੇ ਸੈਸਨ ਜੱਜ ਸਾਹਿਬ ਵੱਲੋਂ ਅੰਗਰੇਜ ਸਿੰਘ ਭੁੱਲਰ ਨੂ...