Shadow

Author: admin

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

National, Politics, Punjab
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ...
ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਪੰਜਾਬ ਦੀ ਪਵਿੱਤਰ ਧਰਤੀ ‘ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

National, Politics, Punjab
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ ਅਤੇ ਜਲਦ ਹੀ ਇਨ੍ਹਾਂ ਦਾ ਸੂਬੇ ਵਿਚੋਂ ਸਫਾਇਆ ਕਰ ਦਿੱਤਾ ਜਾਵੇਗਾ। ਇੱਥੇ 2490 ਸਿਪਾਹੀਆਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ, ਪੀਰ, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਸਮੱਗਲਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਸੂਬੇ ਨੂੰ ਆਪਣਾ ਅੱਡਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਜਲਦੀ ਸਲਾਖਾਂ ਪਿੱਛੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇੱਕ ਇਤਿਹਾਸਕ ਮੋੜ 'ਤੇ ਹੈ ਕਿਉਂਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ...
ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ

ਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ

National, Politics, Punjab
ਚੰਡੀਗੜ੍ਹ, 2 ਮਾਰਚ: ਇੱਕ ਨਿਵੇਕਲੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰੀਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਸਾਇਕੋਮੈਟਰਿਕ ਟੈਸਟ ਲਈ ਸਾਰੇ ਜ਼ਿਲ੍ਹਿਆਂ ਨੂੰ 6.56 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ 31 ਮਾਰਚ, 2025 ਤੱਕ 10ਵੀਂ ਜਮਾਤ ਵਿੱਚ ਪੜ੍ਹਦੀਆਂ ਸਾਰੀਆਂ 93,819 ਵਿਦਿਆਰਥਣਾਂ ਦਾ ਟੈਸਟ ਕੀਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਲਾਗੂਕਰਨ ਲਈ ਸੂਬੇ ਭਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਆਪੋ-ਆਪਣੇ ਜ਼ਿਲ੍ਹਿਆਂ ਦੇ ਅੰਦਰ ਟੈਸਟਿੰਗ ਪ੍ਰਕਿਰਿਆ ਅਤੇ ...
ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ, ਲੋਕਾਂ ਨੂੰ ਹੋਵੇਗਾ ਫਾਇਦਾ-ਵਿਧਾਇਕ ਸਵਨਾ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ, ਲੋਕਾਂ ਨੂੰ ਹੋਵੇਗਾ ਫਾਇਦਾ-ਵਿਧਾਇਕ ਸਵਨਾ

National, Politics, Punjab
ਫਾਜ਼ਿਲਕਾ, 2 ਮਾਰਚ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ 31 ਅਗਸਤ ਤੱਕ ਵਧਾਏ ਜਾਣ ਦਾ ਸਵਾਗਤ ਕਰਦਿਆਂ ਇਸ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ ਅਤੇ ਲੋਕਾਂ ਨੂੰ ਇਸਦਾ ਲਾਭ ਹੋਵੇਗਾ। ਉਨ੍ਹਾਂ ਨੇ ਇਸ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦਾ ਵੀ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਇਸ ਛੋਟ ਵਿਚ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰ...
ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ

ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 02 ਮਾਰਚ () “ਨਸ਼ਿਆ ਵਿਰੁੱਧ ਸਾਝਾਂ ਯੁੱਧ” ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਨੇ ਆਪਣੇ 12 ਹਜ਼ਾਰ ਪੁਲਿਸ ਮੁਲਾਜਮਾਂ ਨਾਲ 800 ਸ਼ੱਕੀ ਥਾਵਾਂ ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ ਕੀਤੀਆ ਜਾਣਗੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਦੀ ਗ੍ਰਿਫਤ ਵਿਚ ਆਏ ਭੋਲੇ ਭਾਲੇ ਲੋਕਾਂ ਨੂੰ ਇਸ ਮੱਕੜ ਜਾਲ ਤੋਂ ਬਾਹਰ ਕੱਢਣ ਲਈ ਇੱਕ ਵਿਆਪਕ ਅਭਿਆਨ ਚਲਾਇਆ ਜਾਵੇਗਾ।        ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਚਲਾਏ ਕਾਸੋ ਅਪ੍ਰੇਸ਼ਨ ਦੀ ਸਫਲਤਾ ਉਪਰੰਤ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ 12 ਹਜ਼ਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ 800 ਸ਼ੱਕੀ ਥਾਵਾਂ ਤੇ ਦਵਿਸ਼ ਦੇ ਕੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਦੀ ਮੁਹਿੰਮ...
ਆਵਾਸ ਯੋਜਨਾ ਤਹਿਤ ਆਨਲਾਈਨ ਫਾਰਮ 31 ਮਾਰਚ 2025 ਤੱਕ ਭਰੇ ਜਾ ਸਕਦੇ ਹਨ:- ਸਰਬਜੀਤ ਸਿੰਘ ਬੀ.ਡੀ.ਪੀ. ਓ.

ਆਵਾਸ ਯੋਜਨਾ ਤਹਿਤ ਆਨਲਾਈਨ ਫਾਰਮ 31 ਮਾਰਚ 2025 ਤੱਕ ਭਰੇ ਜਾ ਸਕਦੇ ਹਨ:- ਸਰਬਜੀਤ ਸਿੰਘ ਬੀ.ਡੀ.ਪੀ. ਓ.

National, Politics, Punjab
ਫ਼ਰੀਦਕੋਟ 02 ਮਾਰਚ ਸ. ਸਰਬਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ-ਕਮ-ਕਾਰਜ ਸਾਧਕ ਅਫਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਪੱਤਰਕਾਰ ਮਿਲਣੀ ਸਮੇਂ ਜਾਣਕਾਰੀ  ਸਾਂਝੀ ਕਰਦਿਆ ਦੱਸਿਆ ਕਿ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਅਤੇ ਸ਼੍ਰੀ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੇ ਆਦੇਸਾ ਤਹਿਤ ਬਲਾਕ ਫ਼ਰੀਦਕੋਟ ਦੀਆਂ 118 ਗ੍ਰਾਮ ਪੰਚਾਇਤਾ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਮਿਲ਼ ਕੇ ਚਲਾਈ ਜਾ ਰਹੀ ਆਵਾਸ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਯੋਗ ਪਰਿਵਾਰਾਂ ਨੂੰ ਘਰ ਬਣਾਉਣ ਲਈ ਦਿੱਤੀ ਜਾਂਦੀ ਵਿੱਤੀ ਸਹਾਇਤਾ ਲਈ ਸਰਵੇ ਸਫਲਤਾ ਪੂਰਵਕ ਚੱਲ ਰਿਹਾ ਹੈ। ਉਹਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋ ਜਾਰੀ ਆਵਾਸ ਯੋਜਨਾ ਲਈ ਕੋਈ ਵੀ ਫਾਰਮ ਵੇਚਿਆ ਨਹੀਂ ਜਾ ਰਿਹਾ ਅਤੇ ਨਾ ਹੀ ਕਿਸੇ ਕਿਸਮ ਦੀ ਫੀਸ ਰੱਖੀ ਗਈ ਹੈ ਅਤੇ ਇਹ ਸਰਵੇ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਸਰਵੇ ਦੌਰਾਨ ਦਫ਼ਤਰ ਵਲੋਂ ਹਰ ਪਿੰਡ ਵਿੱਚ ਨਿਯੁਕਤ ਕੀਤੇ ਸਰਵੇਅਰ ਦੁਆਰਾ ਆਵਾਸ ਪਲੱਸ 2024  ਮੋਬਾਇਲ ਐਪ ਰਾਹੀਂ  ਯੋਗ ਲਾਭਪਾਤਰੀ ਦੇ ਆਨਲਾਈਨ ਫ਼ਾਰਮ ਲਾਭ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

National, Politics, Punjab
ਮੋਗਾ 2 ਮਾਰਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

National, Politics, Punjab
ਪਟਿਆਲਾ, 2 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 3.05 ਕਿਲੋਮੀਟਰ ਲੰਮੀ ਬਣਨ ਵਾਲੀ ਇਸ ਸੜਕਾਂ ਦਾ ਪਿੰਡ ਜੱਸੋਵਾਲ, ਸਿਊਣਾ, ਲੰਗ, ਰੌਗੰਲਾ, ਚਲੈਲਾ, ਅਮਾਮਪੁਰਾ ਤੇ ਫੱਗਣਮਾਜਰਾ ਦੇ ਵਸਨੀਕਾਂ ਤੋਂ ਇਲਾਵਾ ਭਾਦਸੋਂ ਰੋਡ ਤੋਂ ਸਰਹਿੰਦ ਰੋਡ ਜਾਣ ਵਾਲਿਆਂ ਨੂੰ ਵੱਡਾ ਲਾਭ ਹੋਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੀ ਸਰਕਾਰਾਂ ਸਮੇਂ ਸੜਕ ਬਣਨ ਤੋਂ ਕੁਝ ਮਹੀਨੇ ਬਾਅਦ ਹੀ ਟੁੱਟ ਜਾਂਦੀ ਸੀ ਅਤੇ ਇਲਾਕਾ ਨਿਵਾਸੀਆਂ ਨੂੰ ਸਾਲਾਂ ਤੱਕ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਸੀ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਬਣਨ ਵਾਲੀ ਇਸ ਸੜਕ ਦੀ ਅੱਗੇ 5 ਸਾਲ ਸਾਂਭ ਸੰਭਾਲ ਵੀ ਬਣਾਉਣ ਵਾਲੇ ਠੇਕੇਦਾਰ ਨੂੰ ਦਿੱਤੀ ਗਈ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ...
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

National, Politics, Punjab
ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ  ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੈਰ ਸੰਚਾਰੀ ਰੋਗਾਂ ਦੀ ਮੁਢਲੀ ਜਾਂਚ ਦੇ ਮੰਤਵ ਨਾਲ ਵਿਸ਼ੇਸ਼ ਕਾਰਨਰ ਸਥਾਪਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ, ਡਾਇਬਟੀਜ ਅਤੇ ਤਿੰਨ ਪ੍ਰਕਾਰ ਦੇ ਕੈਂਸਰ (ਮੂੰਹ, ਛਾਤੀ ਅਤੇ ਸਰਵਾਈਕਲ) ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਵੀ ਵਿਅਕਤੀ ਇਹਨਾਂ ਰੋਗਾਂ ਤੋਂ ਪੀੜਤ ਪਾਏ ਜਾਣਗੇ ਉਹਨਾਂ ਦਾ ਸਮੇਂ ਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ। ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕ...