Shadow

Author: admin

ਜਿਲ੍ਹੇ ਵਿਚ ਪਿਆ ਮੀਂਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ – ਮੁੱਖ ਖੇਤੀਬਾੜੀ ਅਫਸਰ

ਜਿਲ੍ਹੇ ਵਿਚ ਪਿਆ ਮੀਂਹ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ – ਮੁੱਖ ਖੇਤੀਬਾੜੀ ਅਫਸਰ

Politics, Punjab
ਫਰੀਦਕੋਟ , 01 ਮਾਰਚ (   ) ਫਰੀਦਕੋਟ ਜ਼ਿਲ੍ਹੇ ਵਿੱਚ ਪਿਆ ਮੀਂਹ ਕਿਸਾਨਾਂ ਦੀ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋਵੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਤਾਪਮਾਨ ਵਧਣ ਕਾਰਨ ਕਣਕ ਦਾ ਝਾੜ ਘਟਣ ਦਾ ਖਦਸਾ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਸੀ। ਪਰ ਪਿਛਲੇ ਦੋ ਤਿੰਨ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਇੱਕ ਤਾਂ ਤਾਪਮਾਨ ਦੇ ਵਿੱਚ ਗਿਰਾਵਟ ਆ ਗਈ ਹੈ,ਜਿਸ ਕਰਕੇ ਕਣਕ ਦੇ ਝਾੜ ਵਿੱਚ ਵਾਧਾ ਹੋਵੇਗਾ,ਜਿਸਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਸਾਨਾਂ ਨੂੰ ਆਪਣੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਬਾਰੇ ਵੀ ਕਿਹਾ, ਕਿਉਂਕਿ ਮੀਂਹ ਪੈਣ ਤੋਂ ਬਾਅਦ ਕਈ ਵਾਰ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦਾ ਹਮਲਾ ਹੋ ਸਕਦਾ ਹੈ ਜਿਸ ਕਰਕੇ ਕਿਸਾਨ ਆਪਣੀ ਫਸਲ ਦਾ ਲਗਾਤਾਰ ਸਰਵੇਖਣ ਕਰਨ ਅਤੇ ਜੇ ਕਿਤੇ ਵੀ ਕਣਕ ਦੇ ਪੱਤਿਆਂ ਉੱਪਰ ਹਲਦੀ ਵਰਗਾ ਪਾਊਡਰ ਦਿਖਾਈ ਦਿੰਦਾ ਹੈ ਤਾਂ ਤੁਰੰਤ ਹੀ ਖੇਤੀਬਾੜੀ ਦਫਤਰ ਦੇ ਅਧਿਕਾਰੀਆਂ ਨਾਲ ਰਾਬਤਾ ਕਰਕੇ ਇਸ ਦੀ ਰੋਕਥਾਮ ਸੰਬੰਧੀ ਸਪਰੇਅ ਕੀਤੀ ਜਾਵੇ।...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਨਵੇਂ ਸ਼ੈੱਡ ਬਣਾਉਣ ਦਾ ਕੰਮ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਨਵੇਂ ਸ਼ੈੱਡ ਬਣਾਉਣ ਦਾ ਕੰਮ ਜਾਰੀ

National, Politics, Punjab
ਬਟਾਲਾ, 28 ਫਰਵਰੀ (     ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਨਵਾਂ ਸ਼ੈੱਡ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਦੇ ਬਣਨ ਨਾਲ ਮਜ਼ਦੂਰਾਂ ਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ, ਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਕਰੀਬ 24 ...
ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ-ਵਿਧਾਇਕ ਰੁਪਿੰਦਰ ਸਿੰਘ ਹੈਪੀ

National, Politics, Punjab
ਫ਼ਤਹਿਗੜ੍ਹ ਸਾਹਿਬ, 28 ਫਰਵਰੀ;           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਪਹਿਲੀ ਵਾਰ ਹੋਇਆ ਹੈ ਕਿ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਪਲੇਸਮੈਂਟ ਸੈੱਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਉਜਵਲ ਬਣਾਉਣ ਲਈ ਸਮੇਂ-ਸਮੇਂ ਤੇ ਅਹਿਮ ਫੈਸਲੇ ਕੀਤੇ ਗਏ ਹਨ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਹੱਸਦੇ, ਵੱਸਦੇ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।           ਵਿਧਾਇਕ ਹੈਪੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖਿਆ ਬਹੁਤ ਜਰੂਰੀ ਹੈ, ਇਸ ਲਈ ਨੌਜਵਾਨ ਵਰਗ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ ਤੇ ਲਗਨ ਨ...
ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ

ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ

National, Politics, Punjab
ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਖਡੂਰ ਸਾਹਿਬ ਹਲਕੇ ਵਿੱਚ ਪੁਲਿਸ ਨੇ ਵਿਆਪਕ ਕਾਰਵਾਈ ਕੀਤੀ ਹੈ। ਹਲਕੇ ਦੇ ਕਈ ਪਿੰਡਾਂ ਵਿੱਚ ਪੁਲਿਸ ਵੱਲੋਂ ਛਾਪੇ ਮਾਰੇ ਗਏ, ਜਿਸ ਦੌਰਾਨ ਕਈ ਨਸ਼ਾ ਵੇਚਣ ਵਾਲਿਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਦੀ ਅਗਵਾਈ ਹੇਠ ਐਸਐਚਓ ਪ੍ਰਭਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ। ਕੁਝ ਦਿਨ ਪਹਿਲਾਂ ਐਮ ਐਲ ਏ ਮਨਜਿੰਦਰ ਸਿੰਘ ਲਾਲਪੁਰਾ ਖੁਦ ਐਸ ਐਸ ਪੀ ਸਾਹਿਬ ਨੂੰ ਨਸ਼ਾ ਵੇਚਣ ਵਾਲਿਆਂ ਦੀ ਲਿਸਟ ਦੇ ਕੇ ਆਏ ਸਨ, ਜਿਸ 'ਤੇ ਪੁਲਿਸ ਵੱਲੋਂ ਤੁਰੰਤ ਗੰਭੀਰਤਾ ਨਾਲ ਕਦਮ ਚੁੱਕਿਆ ਗਿਆ। ਇਨ੍ਹਾਂ ਲਿਸਟਾਂ ਤੋਂ ਇਲਾਵਾ, ਪੁਲਿਸ ਨੇ ਆਪਣੇ ਇਨਫੋਰਮਰਾਂ ਰਾਹੀਂ ਵੀ ਜਾਣਕਾਰੀ ਇਕੱਠੀ ਕਰਕੇ ਕਾਰਵਾਈ ਕੀਤੀ। ਇਸ ਮੁਹਿੰਮ ਤਹਿਤ, ਨਸ਼ਾ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜੋ ਵੀ ਨਸ਼ਾ ਵਿਕਰੀ ਜਾਂ ਇਸ ਦੇ ਸਹਾਇਕ ਪੱਖ ਵਿੱਚ  ਮਿਲੇਗਾ, ਉਸ ਦੇ ਖ਼ਿਲਾਫ਼ ਪੁਲਿਸ ਤੁਰੰਤ ਐਕਸ਼ਨ ਲਵੇਗੀ। ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ, ਕਿ ਜੇਕ...
ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵੱਲੋਂ ਏ.ਜੀ.ਐਮ. ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਨਿੱਘੀ ਵਧਾਈ

National, Politics, Punjab
ਚੰਡੀਗੜ੍ਹ, 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ ਜਨਰਲ ਮੈਨੇਜਰ (ਪ੍ਰਸ਼ਾਸਨ) ਅਮਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਦਿੰਦਿਆਂ ਨਿੱਘੀ ਵਧਾਈ ਦਿੱਤੀ। ਚੰਡੀਗੜ੍ਹ ਵਿਖੇ ਕਰਵਾਏ ਗਏ ਵਿਦਾਇਗੀ ਸਮਾਗਮ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਸੈਣੀ ਨੇ ਅਮਰਜੀਤ ਸਿੰਘ ਦੀ ਦ੍ਰਿੜ ਵਚਨਬੱਧਤਾ ਅਤੇ ਯੋਗਦਾਨ 'ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਬੈਕਫਿੰਕੋ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ੍ਰੀ ਸੈਣੀ ਨੇ ਵਿੱਤੀ ਪ੍ਰਬੰਧਨ ਅਤੇ ਕਰਮਚਾਰੀ ਭਲਾਈ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸ੍ਰੀ ਸੰਦੀਪ ਸੈਣੀ ਨੇ ਅਮਰਜੀਤ ਸਿੰਘ ਨੂੰ ਨਿੱਘੀ ਵਧਾਈ ਦਿੰਦਿਆਂ ਸੇਵਾਮੁਕਤੀ ਤੋਂ ਬਾਅਦ ਦੀ ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਹੋਰ ਸਾਥੀ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵੱਡਮੁੱਲਾ ...
ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

National, Politics, Punjab
ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਨੇ ਇਹ ਚਿਤਾਵਨੀ ਕੈਬਨਿਟ ਸਬ-ਕਮੇਟੀ ਦੇ ਆਪਣੇ ਸਹਿ-ਮੈਂਬਰ ਅਮਨ ਅਰੋੜਾ, ਡਾ: ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ, ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀਜੀਪੀ ਗੌਰਵ ਯਾਦਵ ਦੀ ਹਾਜਰੀ ਵਿੱਚ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਮੁਹਿੰਮ ਵਿੱਢੀ ਹੋਈ ਹੈ। ਨਵੀਂ ਬਣੀ ਕੈਬਨਿਟ ਸਬ-ਕਮੇਟੀ ਦਾ ਉਦੇਸ਼ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ 24 ਘੰਟੇ ਕੰਮ ਕਰਦੇ ਹੋਏ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪ੍ਰੀਮੋ ਅ...
ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

National, Politics, Punjab
ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ 'ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਨਵੇਂ ਕੇਸ ਵੀ ਸੁਣੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸ...
ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

National, Politics, Punjab
ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ...

ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ

National, Politics, Punjab
ਲੁਧਿਆਣਾ, 28 ਫਰਵਰੀ (000) - 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ 'ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇੱਕ ਆਤਮਵਿਸ਼ਵਾਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਕਿ 'ਇਹ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਨ'। 'ਮੈਂ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਪੂਰੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਨੇ ਦੱਸਿਆ, 2 ਘੰਟਿਆਂ ਦੇ ਅੰਦਰ, ਲੁਧਿਆਣਾ (ਦਿਹਾਤੀ) ਪੁਲਿਸ ਸਾਡੇ ਪਿੰਡ ਪਹੁੰਚ ਗਈ', ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਨਸ਼ਾ ਮਾਫੀਆ ਦੀ ਜਾਇਦਾਦ ਨੂੰ ਵੀ ਢਹਿ-ਢੇਰੀ ਕੀਤਾ ਜੋ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਈ ਗਈ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ, ਕੁਲਬੀਰ ਕੌਰ, ਉਸਦੇ ਪਤੀ ਬਲਵ...
ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

National, Politics, Punjab
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ, "ਅਲਾਟਮੈਂਟ ਵਿੱਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਪ੍ਰਮਾਣ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿੱਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿੱਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤ...