ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ
ਚੰਡੀਗੜ੍ਹ, 28 ਫਰਵਰੀ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ 21 ਫਰਵਰੀ, 2025 ਨੂੰ ਸਬ-ਰਜਿਸਟਰਾਰ ਦਫ਼ਤਰ, ਤਹਿਸੀਲ ਪੱਛਮੀ, ਲੁਧਿਆਣਾ ਵਿਖੇ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਤੋਂ ਪਤਾ ਲੱਗਾ ਕਿ 11 ਫਰਵਰੀ, 2025 ਨੂੰ ਦੀਪ ਸਿੰਘ (ਵਿਕਰੇਤਾ...








