ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜਨਵਰੀ:
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।
ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ।
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ਸ...








