Friday, September 11
Shadow

Author: admin

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

hot news
*ਚੰਡੀਗੜ੍ਹ/ਪਠਾਨਕੋਟ, 8 ਜੁਲਾਈ:* ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਧੋਪੁਰ ਹੈੱਡਵਰਕਸ ਦੇ ਬਣਾਏ ਗਏ ਗੇਟਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪਿਛਲੇ ਕੱਲ੍ਹ ਤੋਂ ਜ਼ਿਲ੍ਹਾ ਪਠਾਨਕੋਟ ਦੇ ਅੰਦਰ ਉਨ੍ਹਾਂ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ, ਜਿਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿਥੇ ਵਿਭਾਗ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਸ਼ਾਹਪੁਰਕੰਢੀ ਰੋਡ ਸਥਿਤ ਓਸ਼ੋ ਆਸ਼ਰਮ ਦੇ ਨਜ਼ਦੀਕ ਰਾਵੀ ਦੇ ਨਾਲ ਲੱਗਦੇ ਅਜਿਹੇ ਖੇਤਰਾਂ ਦਾ ਦੌਰਾ ਕੀਤਾ ਗ...
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

hot news
ਚੰਡੀਗੜ੍ਹ, 8 ਜੁਲਾਈ: ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ। ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।...
ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ*

ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ*

Crime, hot news
ਚੰਡੀਗੜ੍ਹ, 8 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45,686 ਹੋ ਗਈਆਂ। ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ,...
ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

hot news
ਚੰਡੀਗੜ੍ਹ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ...
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 8 ਜੁਲਾਈ- ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ...
ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 8 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਜਮ੍ਹਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਲੋਕਾਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ, ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣਗੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀ...
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Crime, hot news
ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲ...
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

hot news
ਚੰਡੀਗੜ੍ਹ, 8 ਜੁਲਾਈ: ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ 'ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ' (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ...