Shadow

Author: admin

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

National, Politics, Punjab, Trending
ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਫੂਡ ਖੇਤਰ ਦੇ 40 ਦੇ ਕਰੀਬ ਮੈਨੇਜਿੰਗ ਡਾਇਰੈਕਟਰਾਂ ਅਤੇ ਸੀਈਓਜ਼ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬਹੁਤ ਉੱਜਵਲ ਹਨ ਕਿਉਂ ਕਿ ਪੰਜਾਬ ਦੇ ਲਜੀਜ਼ ਖਾਣਿਆਂ ਬਾਰੇ ਜਗ ਜਾਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਣਿਆਂ ਪ੍ਰਤੀ ਪੂਰੀ ਦੁਨੀਆਂ ਵਿੱਚ ਖਿੱਚ ਹੈ ਅਤੇ ਦੇਸ਼ ਵਿਦੇਸ਼ ਦੇ ਲੋਕ ਪੰਜਾਬੀ ਖਾਣਿਆਂ ਅਤੇ ਜ਼ਾਇਕੇ ਦਾ ਆਨੰਦ ਮਾਣਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬੇ ਦੇ ਫੂਡ ਖੇਤਰ ਨੂੰ ਗਲੋਬਲ ਪੱਧਰ ਤੱਕ ਲਿਜਾਣਾ ਹੈ ਅਤ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਪਣਾਈਆਂ ਗਈਆਂ ਨਵੀਨਤਾਕਾਰੀ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਨ੍ਹਾਂ ਕੈਲੰਡਰਾਂ ਨੂੰ ਜਾਰੀ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੋਵਾਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਪ...
ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

National, Politics, Punjab, Trending
ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੰਗਲਾਤ ਵਰਕਰਾਂ ਦੀਆਂ ਮੰਗਾਂ ਅਤੇ ਦਰਪੇਸ਼ ਚੁਣੌਤੀਆਂ ਅਤੇ ਇੰਨ੍ਹਾਂ ਦੇ ਹੱਲ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਅਗਲੀ ਮੀਟਿੰਗ ਬੁਲਾ ਕੇ ਉਨ੍ਹਾਂ ਦੇ ਸੇਵਾਵਾਂ ਸਬੰਧੀ ਮੁੱਦਿਆਂ ਨੂੰ ਹੱਲ ਕਰਨ। ਉਨ੍ਹਾਂ ਇੰਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਕਾਰਾਤਮਕ ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਹਦਾਇਤ ਕੀਤੀ ਕਿ ਵਿੱਤੀ ਜ਼ਿੰਮੇਵਾਰੀਆਂ ਸਬੰਧੀ ਕੇਸ ਨੂੰ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਕੋਲ ਭੇਜਿਆ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਭਗਵੰਤ ਸਿ...
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ   10   ਜਨਵਰੀ                                         ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ  ਪਲੇਸਮੈਂਟ ਕੈਂਪ ਲਗਾਇਆ ਗਿਆ।                                           ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ  ਕੰਪਨੀ ਵੱਲੋਂ  ਇੰਟਰਵਿਊ ਲਈ ਗਈ।                                          ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ । ਇੰਟਰਵਿਊ ਸਮਾਪਤ ਹੋਣ ਉਪਰੰਤ ਕੁੱਲ 41 ਯੋਗ ਉਮੀਦਵਾਰਾਂ ਦੀ ਚੋਣ ਹੋਈ।...
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

National, Politics, Punjab, Trending
ਮੋਗਾ, 10 ਜਨਵਰੀ (000) -           ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ ਮੋਗਾ ਨੂੰ ਦੇਸ਼ ਦੇ ਹਰ ਪੱਖ ਤੋਂ ਵਿਕਸਤ ਜ਼ਿਲ੍ਹਾ ਬਣਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਇਸ ਮੁਹਿੰਮ ਦਾ ਨਾਮ ʻਮੰਜ਼ਿਲ-2025ʼ ਰੱਖਿਆ ਗਿਆ ਹੈ, ਦੀ ਡਿਪਟੀ ਕਮਿਸ਼ਨਰ ਵੱਲੋਂ ਅੱਜ ਰਸਮੀ ਤੌਰ ਉਪਰ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਹਿਤੇਸ਼ਵੀਰ ਗੁਪਤਾ, ਜ਼ਿਲ੍ਹਾ ਵਿਕਾਸ ਫੈਲੋ ਅਨੁਰਾਗਸਿੰਘ ਚੰਦੇਲ, ਐਸਪੀਰੇਸ਼ਨਲ ਬਲਾਕ ਫੈਲੋ, ਗੁਰਗੀਤ ਸਿੰਘ ਭੋਗਲ ਸ਼ਾਮਲ ਹੋਏ।           ਇਹ ਪਹਿਲਕਦਮੀ ਤਹਿਤ ਸਿੱਖਿਆ, ਸਿਹਤ ਸੰਭਾਲ, ਟਿਕਾਊ ਵਿਕਾਸ, ਸੈਰ-ਸਪਾਟਾ, ਖੇਤੀਬਾੜੀ, ਵਾਤਾਵਰਣ ਸੰਭਾਲ, ਬੁਨਿਆਦੀ ਢਾਂਚਾ ਅਤੇ ਕਾਨੂੰਨ ਵਿਵਸਥਾ ਸਮੇਤ ਵੱਖ-ਵੱਖ ...
ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

National, Politics, Punjab, Trending
ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰ...
ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ  ਸਿਵਲ ਸਰਜਨ

ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ ਸਿਵਲ ਸਰਜਨ

National, Politics, Punjab, Trending
ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ।   ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਸਿਹਤ ਸੇਵਾਵਾਂ ਦੇ ਰਿਹਾ ਹੈ। ਉਹਨਾਂ ਕਿਹਾ ਕਿ ਔਰਤ ਦੇ ਗਰਭਵਤੀ ਹੋਣ ਤੋ ਲੈ ਕੇ ਜਨੇਪੇ ਤੱਕ ਸਾਰੀਆਂ ਸੇਵਾਵਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਘਰ ਵਿੱਚ ਜਨੇਪੇ ਨੂੰ ਲੈ ਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਮੌਜੂਦਗੀ ਵਿੱਚ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਆਸ਼ਾ ਦੀ ਜਰੂਰੀ ਮੀਟਿੰਗ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਰੱਖੀ ਗਈ। ਇਸ ਸਮੇਂ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕੋਈ ਵੀ ਅਯੋਗ ਵਿਅਕਤੀ ਘਰ ਵਿੱਚ ਜਨੇਪਾ ਕਰਦਾ ਹੈ ਤਾਂ ਉਸ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। ਉਹਨਾਂ ਦੱਸਿਆ ਕ ਜਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਉਪਲਬਧ ਹਨ ਅਤੇ 24 ਘੰਟੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਨੇਪਾ ਨ...
ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

National, Politics, Punjab, Trending
ਫਿਰੋਜਪੁਰ,10 ਜਨਵਰੀ (              ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ  ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਰ.ਬੀ.ਐਸ ਕੇ ਟੀਮ ਮਮਦੋਟ ਤੋਂ ਡਾ. ਹਰਪ੍ਰੀਤ ਸਿੰਘ ਵੱਲੋਂ ਵਿਮੀਕਾ ਪੁੱਤਰੀ ਕੁਲਦੀਪ ਕੁਮਾਰ, ਪਿੰਡ ਖਲਚੀਆਂ ਕਦੀਮ ਦਾ ਸੂਬੇ ਦੇ ਫੋਰਟਿਸ ਹਸਪਤਾਲ ਮੁਹਾਲੀ ਤੋਂ ਦਿਲ ਦੇ ਛੇਕ ਦਾ ਸਫ਼ਲ ਅਪਰਸ਼ੇਨ ਕਰਵਾਇਆ ਗਿਆ, ਜਿਸ ਨਾਲ ਇਸ ਮਾਸੂਮ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਵਿਮਿਕਾ ਜੋ ਕਿ ਹੁਣ 2 ਸਾਲ ਦੀ ਹੋ ਗਈ ਹੈ ਆਪਣੇ ਪਰਿਵਾਰ ਨਾਲ ਬਿਲਕੁੱਲ ਤੰਦਰੂਸਤ ਹੋ ਕੇ ਜੀਵਨ ਬਤੀਤ ਕਰ ਰਹੀ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਨੇ ਵਿਮੀਕਾ ਦੇ ਘਰ ਜਾ ਕੇ ਬੱਚੀ ਦੀ ਸਿਹਤ ਜਾਂਚ ਤੋਂ ਬਾਅਦ ਤੰਦਰੂਸਤ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੰਦੇ ...
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

National, Politics, Punjab, Trending
ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (           ) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲ ਦੇ ਬਾਹਰਵਾਰ ਬਿਜਲੀ ਦਾ ਇੱਕ ਵੱਡਾ ਮੀਟਰ ਬਾਕਸ ਲੱਗਾ ਹੋਇਆ ਹੈ ਜੋ ਕਿ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੀਆਂ ਲੈਬਾਂ ਵਿੱਚ ਫਲੋਰ ਟਾਈਲਾਂ, ਬਾਸਕਿਟ ਬਾਲ ਗਰਾਊਂਡ ਨੂੰ ਪੱਕਿਆਂ ਕਰਨ, ਮਿੱਡ ਡੇ ਮੀਲ ਹਾਲ ਵਿੱਚ ਫਰਨੀਚਰ, ਐੱਲ.ਈ.ਡੀ., ਜਨਰੇਟਰ ਸੈੱਟ ਆਦਿ ਲੋੜਾਂ ਬਾਰੇ ਵੀ...
ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਵੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਕੈਂਪਸ ਦਾ ਜਾਇਜਾ ਲਿਆ ਗਿਆ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿ) ਨੂੰ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਿੱਖਿਆ ਸਕੀਮਾਂ ਦਾ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਸਬੰਧੀ ਵਿਦਿਆਰਥੀਆਂ ਦੀ ਪ੍ਰੋਗਰੈਸ ਬਾਰੇ ਦੱਸਿਆ ਅਤੇ ਸਕੂਲ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਅਧਿਆਪਕਾਂ ਦੁਆਰਾ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਨੇ, ਜਿੱਥੇ ਵਿਦਿਆਰਥੀਆਂ ਦਾ ਬੋਧਿਕ ਵਿਕਾਸ ਹੋ ਰਿਹਾ ਹੈ, ਉੱਥੇ ਹੀ ਹਰ ਵਿਦਿਆਰਥੀ ਨੂੰ ਵੱਖ...