ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ
ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ ( ) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਆਪਣੇ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲ ਦੇ ਬਾਹਰਵਾਰ ਬਿਜਲੀ ਦਾ ਇੱਕ ਵੱਡਾ ਮੀਟਰ ਬਾਕਸ ਲੱਗਾ ਹੋਇਆ ਹੈ ਜੋ ਕਿ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੀਆਂ ਲੈਬਾਂ ਵਿੱਚ ਫਲੋਰ ਟਾਈਲਾਂ, ਬਾਸਕਿਟ ਬਾਲ ਗਰਾਊਂਡ ਨੂੰ ਪੱਕਿਆਂ ਕਰਨ, ਮਿੱਡ ਡੇ ਮੀਲ ਹਾਲ ਵਿੱਚ ਫਰਨੀਚਰ, ਐੱਲ.ਈ.ਡੀ., ਜਨਰੇਟਰ ਸੈੱਟ ਆਦਿ ਲੋੜਾਂ ਬਾਰੇ ਵੀ...








