ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਜਨਵਰੀ:
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਨਵੇਂ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ, ਮੌਜੂਦਾ ਆਂਗਣਵਾੜੀ ਸੈਂਟਰਾਂ ਨੂੰ ਅਪਗ੍ਰੇਡ ਕਰਨਾ, ਸੈਂਨੀਟੇਸ਼ਨ ਸੁਵਿਧਾਵਾਂ ਦੇ ਪ੍ਰਬੰਧ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਫਰਨੀਚਰ ਆਦਿ ਦੀ ਵਿਵਸਥਾ ਕਰਨਾ ਹੈ। ਉਹਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਆਂਗਣਵਾੜੀ ਸੈਂਟਰਾਂ ਵਿੱਚ ਬਾਲਾ ਪ੍ਰਿਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕਰਨਾ ਨਹੀਂ ਹੈ, ਇਹ ਪ੍ਰੋਜੈਕਟ ਬੱਚਿ...








