ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
ਚੰਡੀਗੜ੍ਹ, 21 ਫਰਵਰੀ:
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਲੋਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪਛਾਣ, ਸਿੱਖਿਆ, ਸੱਭਿਆਚਾਰ ਅਤੇ ਟਿਕਾਊ ਵਿਕਾਸ ਲਈ ਬੇਹੱਦ ਅਹਿਮ ਹੈ ਕਿਉਂਕਿ ਇਹ ਗਿਆਨ ਸਾਂਝਾ ਕਰਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਸੰਚਾਰ ਦੇ ਮੁੱਖ ਸਾਧਨ ਵਜੋਂ ਕੰਮ ਕਰਦੀ ਹੈ।
ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਭਾਸ਼ਾ ਵਿਭਾਗ ਨੂੰ ਪੰਜਾਬੀ ਭਾਸ਼ਾ ਨੂੰ ਹੋਰ ਬੁਲੰਦ ਕਰਨ ਦੇ ਉਦੇਸ਼ ਨਾਲ ਹੋਰ ਪਹਿਲਕਦਮੀਆਂ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਮਾਂ ਬੋਲੀ ਵਿੱਚ ਹਾਸਲ ਕੀਤਾ ਗਿਆਨ ਸਮਝਣ ਵਿੱਚ ਆਸਾਨ ਅਤੇ ਚਿਰਸਥਾਈ ਹੁੰਦਾ ਹੈ, ਜੋ ਕਿ ਪ੍ਰਭਾਵਸ਼ਾਲੀ ਸਿੱਖਿਆ ਲਈ ਅਹਿਮ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਭਾਸ਼ਾ ਅਤੇ ਸੱਭਿਆਚਾਰ ਦਰਮਿਆਨ ਡੂੰਘੇ ਸਬੰਧਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਂ ਬੋਲੀ ਰਿਵਾਜ਼...








