ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ ‘ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ
ਚੰਡੀਗੜ੍ਹ, 20 ਫਰਵਰੀ:
ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ ਬਣਨ ਵਾਲੇ ਖਾਸ ਉਤਪਾਦਾਂ ਨੂੰ ਕਿਸ ਤਰ੍ਹਾਂ ਕੌਮਾਂਤਰੀ ਨਕਸ਼ੇ 'ਤੇ ਲਿਆਂਦਾ ਜਾ ਸਕਦਾ ਹੈ।
ਉਦਯੋਗ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ, ਉੱਦਮੀਆਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਵਪਾਰਾਂ ਦੀ ਉੱਨਤੀ ਲਈ ਵਪਾਰੀਆਂ ਤੇ ਉੱਦਮੀਆਂ ਦੇ ਵਿਚਾਰ ਨੋਟ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਇੱਥੋਂ ਦੇ ਉਦਯੋਗ ਤੇ ਵਪਾਰ ਪ੍ਰਫੁੱਲਤ ਹੋਣਗੇ। ਉਨ੍ਹਾਂ...








