ਹਰਿਆਣਾ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 7 ਅਗਸਤ - ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਕਮ ਜਾਰੀ ਕੀਤੇ ਹਨ।
ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀਮਤੀ ਜੀ. ਅਨੁਪਮਾ, ਜੋ ਮੌਜੂਦਾ ਸਮੇਂ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਅਤੇ ਨਾਗਰਿਕ ਉਡਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਹਨ, ਨੂੰ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਸ਼੍ਰੀ ਸੀ.ਜੀ. ਰਜਨੀ ਕਾਂਥਨ, ਜਿਨ੍ਹਾਂ ਕੋਲ ਮੌਜੂਦਾ ਸਮੇਂ ਵਿੱਚ ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ, ਕੇਂਦਰੀ ਪ੍ਰੀਖਿਆ ਕਮੇਟੀ ਦੇ ਸਕੱਤਰ ਅਤੇ ਖਣ ਅਤੇ ਭੂ-ਵਿਗਿਆਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਚਾਰਜ ਹੈ, ਹੁਣ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵੀ ਹੋਣਗੇ।
ਸ਼੍ਰੀ ਕੇ. ਮਕਰੰਦ ਪਾਂਡੁਰੰਗ, ਜੋ ਮੌਜੂਦਾ ਸਮੇਂ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੇ ਮੁ...








