ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 18 ਫਰਵਰੀ:
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ।
ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਏ ਜਾਣ ’ਤੇ ਉਨ੍ਹਾਂ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ। ਇਸ ਉਪਰੰਤ ਆਂਗਣਵਾੜੀ ਸੈਟਰ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸੈਂਟਰ ’ਤੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੈਟਰ ਦੇ ਪ੍ਰਬੰਧ ’ਤੇ ਵੀ ਉਨ੍ਹਾਂ ਵੱਲੋਂ ਸੁਤੰਸ਼ਟੀ ਪ੍ਰਗਟ ਕੀਤੀ ਗਈ।
ਇਸ ਦੌਰੇ ਦੌਰਾਨ ਮੈਂਬਰ ਫ਼ੂਡ ਕਮਿਸ਼ਨ ਵੱਲੋਂ ਲਾਭਪਾਤਰੀਆ ਨੂੰ...








