ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ
ਚੰਡੀਗੜ੍ਹ/ਜਲੰਧਰ, 17 ਫਰਵਰੀ:
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਆਦੇਸ਼ ਦਿੱਤੇ।
ਇਥੇ ਨਗਰ ਨਿਗਮ ਵਿਖੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਮੇਅਰ ਵਿਨੀਤ ਧੀਰ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸ਼ਹਿਰ ਦੇ ਸਮੂਹ ਵਾਰਡਾਂ ਵਿੱਚ ਸਫਾਈ ਸੇਵਕਾਂ ਦੀ ਬਰਾਬਰ ਵੰਡ ਕਰਨ ਲਈ ਕਿਹਾ ਤਾਂ ਜੋ ਸਫਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਾਰਡਾਂ ਦੀਆਂ ਸਫਾਈ, ਸੀਵਰੇਜ ਓਵਰ ਫਲੋਅ, ਜਲ ਸਪਲਾਈ, ਲਾਈਟਾਂ ਆਦਿ ਨਾਲ ਸਬੰਧਤ ਸਮੱਸਿਆਵਾਂ ਫੀਲਡ ਵਿੱਚ ਜਾ ਕੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਕੂੜਾ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆ...








