ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਫਰਵਰੀ
ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਦੀਆਂ ਹਨ। ਇਸ ਪੋਰਟਲ ਰਾਹੀਂ ਗਰੀਬ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।
ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ। ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਆਈ ਹੈ।
ਡਾ. ਬਲਜੀਤ ਕੌ...








