ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਚੰਡੀਗੜ੍ਹ, 15 ਫਰਵਰੀ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।
ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।
ਮਾਲ ਮੰਤਰੀ ਸ ਮੁੰਡੀਆ ਨੇ ਕਿਹ...








