ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 14 ਫਰਵਰੀ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ।
ਇਸ ਬਾਰੇ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਸ਼ਹਿਰ ਵਿੱਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਆਪਣੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ। ਜਦੋਂ ਮੁਲਜ਼ਮ...







