ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ
ਮੋਗਾ, 13 ਫਰਵਰੀ (000) –
ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ ਲੁੱਟ ਰਹੇ ਹਨ। ਇਹ ਕਾਲੋਨੀਆਂ ਸਰਕਾਰੀ ਨਿਯਮਾਂ ਦੀ ਪਾਲਣਾ ਅਤੇ ਕਾਨੂੰਨੀ ਮਨਜ਼ੂਰੀ ਤੋਂ ਵਾਂਝੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ-ਕਮ-ਕੰਪੀਟੈਂਟ ਅਥਾਰਟੀ ਸ੍ਰੀਮਤੀ ਚਾਰੁਮਿਤਾ ਵੱਲੋਂ ਗੈਰਕਾਨੂੰਨੀ ਕਾਲੋਨੀਆਂ ਖ਼ਿਲਾਫ਼ ਜਾਰੀ ਕੀਤੇ ਗਏ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਅਤੇ ਲਾਗੂ ਕਰਨ ਵਾਲੀ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਨਿਯਮਕ), ਅਸਿਸਟੈਂਟ ਟਾਊਨ ਪਲਾਨਰ (ਨਿਯਮਕ), ਜੂਨੀਅਰ ਇੰਜੀਨੀਅਰ (ਨਿਯਮਕ) ਸ਼ਾਮਲ ਸਨ, ਨੇ ਅੱਜ ਪਿੰਡ ਧੱਲੇਕੇ, ਮੋਗਾ ਵਿੱਚ ਇਕ ਗੈਰਕਾਨੂੰਨੀ ਕਾਲੋਨੀ ਨੂੰ ਢਾਹੁੰਦੇ ਹੋਏ ਉਨ੍ਹਾਂ ਦੇ ਰਾਹਾਂ, ਗਲੀਆਂ, ਸੀਵਰ ਮੈਨਹੋਲ ਅਤ...








