Friday, March 13
Shadow

Author: Sukhjinder Singh

ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

National, Politics, Punjab
ਫਰੀਦਕੋਟ 6 ਜਨਵਰੀ () ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ  ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਰੈਸਟ ਹਾਊਸ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ 02 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆ ਦਾ ਸੁਨੇਹਾ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ਤ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

International, National, Politics, Punjab
ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ 6) ਕਲਾਨੌਰ ਜ਼ੈਲਦਾਰਾ 2. ਜ਼ਿਲ੍ਹਾ ਤਰਨਤਾਰਨ:- 1)ਕਾਜ਼ੀ ਕੋਟ (70) (ਨਾਲਾਗੜ੍ਹ-69) 2)ਕੱਕਾ ਕੰਡਿਆਲਾ (63) 3) ਪੰਡੋਰੀ ਗੋਲਾ (79) 4) ਮਾੜੀ ਕੰਬੋਕੇ (68) ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ...
‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

National
ਚੰਡੀਗੜ੍ਹ, 5 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ...
ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

National, Politics, Punjab
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱ...
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

International, National, Politics, Punjab
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤਾ ਸੀ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

National
ਚੰਡੀਗੜ੍ਹ, 5 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦਾ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਈ ਜਾ ਰਹੀ ਇਸ ਵੱਕਾਰੀ ਸੰਸਥਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਇਸ ਸੰਸਥਾ ਦੇ 100 ਕੈਡਿਟ ਐਨ.ਡੀ.ਏ./ਬਰਾਬਰ ਦੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 84 ਕੈਡਿਟ ਭਾਰਤ ਦੇ ਰੱਖਿਆ ਬਲਾਂ ...
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 5 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ...
ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

National
ਬਟਾਲਾ, 5 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

National
ਫਾਜ਼ਿਲਕਾ 5 ਜਨਵਰੀ 2026 ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗ...
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

National
ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ ਤਰਨ ਤਾਰਨ, 05 ਜਨਵਰੀ (        ) - ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ...