ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼
ਚੰਡੀਗੜ੍ਹ, 5 ਫਰਵਰੀ:
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ ਡੇਟਾ ਇਕੱਤਰ ਕਰਨ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵਿਆਪਕ ਸਰਵੇਖਣ ਇੱਕ ਮਹੱਤਵਪੂਰਨ ਮਾਪਦੰਡ ਵਜੋਂ ਕੰਮ ਕਰੇਗਾ, ਜੋ ਪਸ਼ੂਧਨ ਖੇਤਰ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰੇਗਾ ਅਤੇ ਇਸ ਸਬੰਧੀ ਭਵਿੱਖੀ ਯੋਜਨਾਬੰਦੀ ਲਈ ਮਾਰਗਦਰਸ਼ਨ ਕਰੇਗਾ। ਇਸ ਦੇ ਨਾਲ ਹੀ ਇਹ ਲੋੜ ਮੁਤਾਬਕ ਫੈਸਲੇ ਲੈਣ ਅਤੇ ਖੇਤਰ ਵਿੱਚ ਸਥਾਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਸਮੇਤ ਐਸ.ਏ.ਐਸ. ਨਗਰ (ਮੋਹਾਲੀ) ਦੇ ਸੈਕਟਰ-68 ਸਥਿਤ ਪਸ਼ੂਧਨ ਕੰਪਲੈਕਸ ਵਿਖੇ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖ...








