ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਲਗਾ ਰਹੀ ਹੈ ਜਾਗਰੂਕਤਾ ਕੈਂਪ- ਚੰਦਰ ਜਯੋਤੀ ਏ.ਡੀ.ਸੀ
ਨੰਗਲ 04 ਫਰਵਰੀ ()
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਿਸਾਨਾਂ ਨੂੰ ਸਵੈ ਨਿਰਭਰ ਤੇ ਚੋਖੀ ਆਮਦਨ ਯੋਗ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਲਗਾਤਾਰ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾ ਪੱਖੀ ਸਕੀਮਾਂ ਦੀ ਜਾਣਕਾਰੀ ਦੇ ਰਿਹਾ ਹੈ।
ਇਹ ਪ੍ਰਗਟਾਵਾ ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਇਥੋ ਨੇੜਲੇ ਪਿੰਡ ਅਜੋਲੀ ਵਿਚ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿਚ ਮੋਜੂਦ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਹ ਕੈਂਪ ਮੁੱਖ ਖੇਤੀਬਾੜੀ ਅਫਸਰ ਡਾ.ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਲਗਾਇਆ ਗਿਆ ਸੀ। ਏਡੀਸੀ ਨੇ ਹੋਰ ਦੱਸਿਆ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ, ਹਲਕਾ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਲਗਾਤਾਰ ਸਰਕਾਰ ਵੱਲੋਂ ਕਿਸਾਨਾ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਵਿਸੇਸ਼ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਇਨ੍ਹਾਂ ...







