ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
ਚੰਡੀਗੜ੍ਹ, 4 ਫਰਵਰੀ:
ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾ...








