ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 3 ਫਰਵਰੀ
ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂ
ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70
ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫ...








