ਸਰਕਾਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ ਦੇਖੀ ਰੀਟਰੀਟ ਸੈਰਾਮਨੀ
ਫਿਰੋਜ਼ਪੁਰ, 20 ਦਸੰਬਰ 2024.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਚੌਥੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ ਦੇ ਇਤਿਹਾਸ ਬਾਰੇ ਵੀ ਵੱਢਮੁੱਲੀ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਹਨਾਂ ਕਿਹਾ ਕਿ ਇਸ ਦੌਰੇ ਦੌਰਾਨ ਬੱਚਿਆਂ ਨੂੰ ਹੁਸੈਨੀ ਵਾਲਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ| ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚ...








