ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਵੱਲੋ ਕੀਤੀ ਜਾਵੇਗੀ।
ਇਸ ਮੌਕੇ ਡਾ. ਗਗਨਦੀਪ ਕੌਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਦੌਰਾਨ ਉਹਨਾਂ...







