100 ਦਿਨਾਂ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਪ੍ਰਣ
ਮਾਨਸਾ, 31 ਜਨਵਰੀ :
ਸੈਂਟਰਲ ਟੀ.ਬੀ. ਡਿਵੀਜ਼ਨ ਨਵੀਂ ਦਿਲੀ ਅਤੇ ਸਿਹਤ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਮਾਨਸਾ ਵਿਖੇ 100 ਦਿਨ ਟੀ.ਬੀ. ਮੁਕਤ ਭਾਰਤ ਮੁਹਿੰਮ ਦੇ ਤਹਿਤ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਣ ਲਿਆ।
ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ। ਸਰਕਾਰ ਵੱਲੋਂ 7 ਦਸੰਬਰ ਤੋਂ ਸ਼ੁਰੂ ਕੀਤੀ ਗਈ 100 ਦਿਨ ਟੀ.ਬੀ. ਕੰਪੇਨ ਸਬੰਧੀ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਸ਼ਡਿਊਲ ਅਨੁਸਾਰ ਗਰਾਉਂਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾ ਕੇ ਅਤੇ ਸਰਵੇਅ ਕਰਕੇ ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਸ ਉਪਰੰਤ ਟੀ.ਬੀ. ਦੇ ਪਾਜੇਟਿਵ ਕੇਸਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਉਨਾ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਟੀ.ਬੀ.ਦੇ ਕੇਸਾਂ ਦੀ ਹੋਰ ਭਾਲ ਅਤੇ ਟੀ.ਬੀ. ਦੇ ਨਾਲ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਹੈ।
ਉਨ੍ਹਾਂ ਦੱਸਿਆ ਕਿਇਸ ਕੰਪੇਨ ਅਧੀਨ ਵਲਨਰੇਬਰ (ਕਮਜ਼ੋਰ ਆਬਾਦੀ) ਜਿਵੇਂ ਸਲਮ ਏਰੀਆ, ਜੇਲ, 60 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸ਼ੂਗਰ ਦੇ ਮਰੀਜ਼, ਐਚ.ਆਈ.ਵੀ. ਪਾਜਿ...








