ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ
ਫਾਜਿਲਕਾ 30 ਜਨਵਰੀ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ ਕਰੋ@ ਥੀਮ ਹੇਠ ਸੀ. ਐਚ. ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ।
ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ ਜਿਲ੍ਹਾ ਲੈਪਰੋਸੀ ਅਫ਼ਸਰ, ਡਾ ਪੰਕਜ਼ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸੰਦੀਪ ਕੁਮਾਰ, ਪ੍ਰਕਾਸ਼, ਵਿਨੋਦ ਕੁਮਾਰ ਅਤੇ ਖੁਸ਼ਵੰਤ ਸਿਘ ਹਾਜ਼ਰ ਸਨ।
ਡਾ ਲਹਿੰਬਰ ਰਾਮ ਵੱਲੋਂ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੁਸ਼ਟ ਬਿਮਾਰੀ ਸਬੰਧੀ ਜਾਗਰੂਕਤਾ ਪੈਂਫਲਿਟ ਵੀ ਜਾਰੀ ਕੀਤਾ। ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਅਰਿਡੀਕੇਸ਼ਨ ਪ੍ਰੋਗਰਾਮ (ਐਨ ਐਲ ਈ ਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਰੈਲੀਆਂ, ਗਰੁੱਖ ...








