ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ।
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ...








