ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ
ਮਾਨਸਾ, 29 ਜਨਵਰੀ :
ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮਂੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾ ਨਾਲ ਜੁੜਨ ਦੀ ਅਪੀਲ ਕੀਤੀ।
ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀ ਸਰਬਜੀਤ ਸਿੰਘ ਨੇ ਇਸ ਟੁਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵੱਲ...








