ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਢੁੱਡੀਕੇ (ਮੋਗਾ),28 ਜਨਵਰੀ –
ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਵਾਈਸ ਚੇਅਰੈਮਨ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱ...








