ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ
ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।
ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ...







