Shadow

Author: admin

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

National, Politics, Punjab, Trending
ਫਰੀਦਕੋਟ 16 ਦਸੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ ਅਹਿਦ ਕਿ ਸਰਕਾਰ ਪਿੰਡਾਂ ਵੱਲੋਂ ਚੱਲਗੀ, ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਹੁਣ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਡੱਗੋ ਰੋਮਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦਿਆਂ ਕੀਤਾ। ਅੱਜ ਪਿੰਡ ਡੱਗੋ ਰੋਮਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕਾਂ ਦੇ ਸਨਮੁੱਖ ਹੋਏ ਉੱਥੇ ਹੀ ਜਿਲ੍ਹਾ ਪ੍ਰਸ਼ਾਸ਼ਨ ਦੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਦੂਰ ਕਰਨ ਲਈ ਹਾਜ਼ਰ ਹੋਏ। ਇਸ ਮੌਕੇ ਸ. ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਆਸ ਪਾਸ ਦੇ ਪਿੰਡਾਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਲੋਕਾਂ ਨੂ...
ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

National, Politics, Punjab, Trending
ਫਰੀਦਕੋਟ 16 ਦਸੰਬਰ () ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਸ਼ੁਰੂ ਕੀਤੇ ਫੋਟੋਗ੍ਰਾਫੀ ਮੁਕਾਬਲੇ ਲਈ ਹੁਣ 25 ਦਸੰਬਰ ਤੱਕ ਅਪਣੀ ਨਾਮਜ਼ਦਗੀ ਭੇਜੀ ਜਾ ਸਕਦੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਦਿੱਤੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਨੇ ਦੱਸਿਆ ਕਿ ਫ਼ਰੀਦਕੋਟ ਦੇ ਲੋਕ ਆਪਣੇ ਕੈਮਰੇ ਦੀ ਅੱਖ ਥਾਣੀ ਲੰਘਾ ਕੇ ਫੋਟੋ ਸਾਡੇ ਨਾਲ ਸਾਂਝੀ ਕਰ ਸਕਦੇ ਹਨ। ਇਨ੍ਹਾਂ ਤਸਵੀਰਾਂ ਵਿੱਚ ਕਿਲ੍ਹੇ ,ਸਰੋਵਰ, ਧਾਰਮਿਕ ਸਥਾਨ, ਮਹਿਲ, ਦਰਵਾਜ਼ੇ, ਪੁਰਾਣੀਆਂ ਇਮਾਰਤਾਂ ਅਤੇ ਇਮਾਰਤਸਾਜ਼ੀ, ਜਿਨ੍ਹਾਂ ਨੇ ਜ਼ਿਲ੍ਹੇ ਦੇ ਇਤਿਹਾਸ ਨੂੰ ਸਿਰਜਿਆ, ਇਤਿਹਾਸਕ ਕਿਤਾਬਾਂ, ਕਲਾਕ੍ਰਿਤੀਆਂ, ਚਿੱਤਰਕਾਰੀ ਆਦਿ ਉਹ ਤਸਵੀਰਾਂ ਜੋ ਫ਼ਰੀਦਕੋਟ ਦੇ ਪੁਰਾਤਨ ਸਭਿਆਚਾਰ ਨੂੰ ਦਰਸਾਉਂਦੀਆਂ ਹਨ, ਜਿਸ ਵਿੱਚ ਲੋਕਧਾਰਾ, ਪਰੰਪਰਾਵਾਂ, ਭਾਸ਼ਾ, ਜੀਵਨ ਸ਼ੈਲੀ ਅਤੇ ਗਿਆਨ ਸ਼ਾਮਿਲ ਹੋ ਸਕਦੀਆਂ ਹਨ । ਇਸ ਵਿਚ ਭਾਗ ਲੈਣ ਲਈ 8ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀ, ਕਾਲਜ ਦੇ ਵਿਦਿਆਰਥ...
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

National
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ...
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ...
ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 16  ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ ਦਾ ਮਾਲ ਵਿਭਾਗ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਟਵਾਰੀਆਂ ਪਾਸ 1800 ਵਸੀਕੇ ਕਿਸੇ ਕਾਰਨ ਬਕਾਇਆ ਪਏ ਸਨ, ਇਹਨਾਂ ਦਾ ਵੀ ਨਿਪਟਾਰਾ ਹੋ ਚੁੱਕਾ ਹੈ, ਇਸ ਤਰ੍ਹਾਂ ਮਾਲ ਵਿਭਾਗ ਪਾਸ  ਬਕਾਇਆ ਪਏ ਸਾਰੇ ਇਹਨਾਂ ਇੰਤਕਾਲਾਂ ਅਤੇ ਵਸੀਕਿਆਂ ਦਾ ਨਿਪਟਾਰਾ ਵਿਸੇਸ਼ ਕੈਂਪ ਲਗਾ ਕੇ ਕਰ ਦਿੱਤਾ ਗਿਆ ਹੈ। ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀ ਇਸ ਪਹਿਲ ਕਦਮੀ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਜ਼ਿਲ੍ਹਾ ਪਸ਼ਾਸਨ ਦਾ ਨਾਮ ਉਚਾ ਕੀਤਾ ਹੈ।...
ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

National, Politics, Punjab, Trending
ਜਲਾਲਾਬਾਦ, 16 ਦਸੰਬਰ ਦਿਵਿਯਾਂਗਜਨਾ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਅੱਜ ਇੱਥੇ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕੀਤੀ ਜਦ ਕਿ ਅਲਿਮਕੋ ਮੋਹਾਲੀ ਵੱਲੋਂ ਸ਼੍ਰੀ ਅਸ਼ੋਕ ਸਾਹੂ (ਪੀ ਐਂਡ ਓ ਅਫਸਰ), ਸ਼੍ਰੀ ਤੁਸ਼ਾਰ ਸਿਵਾਚ (ਆਡੀਓਲੋਜਿਸਟ) ਵੀ ਇਸ ਮੌਕੇ ਵਿਸੇ਼ਸ ਤੌਰ ਤੇ ਹਾਜਰ ਰਹੇ। ਸਮਾਜਿਕ ਨਿਆਂ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਯਾਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਜ਼ਿਲਾ ਪ੍ਰਸ਼ਾਸਨ, ਫਾਜ਼ਿਲਕਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ I ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਦਿਵਿਆਂਗਜਨ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ  ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਮਦਦ ਨਾਲ ਉਨ੍...
ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਕਾਰਕੁਨ ਗ੍ਰਿਫਤਾਰ; ਤਿੰਨ ਪਿਸਤੌਲ ਬਰਾਮਦ

National, Politics, Punjab, Trending
ਚੰਡੀਗੜ੍ਹ, 16 ਦਸੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਕੈਨੇਡਾ ਅਧਾਰਤ ਅੱਤਵਾਦੀ ਅਰਸ਼ ਡੱਲਾ ਅਤੇ ਇੱਕ ਹੋਰ ਵਿਦੇਸ਼ੀ ਹੈਂਡਲਰ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ ਤਿੰਨ ਪਿਸਤੌਲ ਅਤੇ 16 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਨਵਜੋਤ ਸਿੰਘ ਉਰਫ਼ ਨੀਸ਼ੂ ਵਾਸੀ ਅਮਲੋਹ, ਫ਼ਤਹਿਗੜ੍ਹ ਸਾਹਿਬ, ਜੋ ਇਸ ਸਮੇਂ ਖਰੜ ਵਿਖੇ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ; ਪਟਿਆਲਾ ਦੇ ਭਾਦਸੋਂ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਅਤੇ ਫਰੀਦਕੋਟ ਵਾਸੀ ਵਿਪਨਪ੍ਰੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਸਵਿਫ਼ਟ ਕਾਰ, ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।...
1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੀ ਲੜੀ ਵਿਚ ਫਾਜ਼ਿਲਕਾ ਵਿਖੇ ਵਿਜੈ ਦਿਵਸ ਪ੍ਰੇਡ ਕਰਵਾਈ

1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੀ ਲੜੀ ਵਿਚ ਫਾਜ਼ਿਲਕਾ ਵਿਖੇ ਵਿਜੈ ਦਿਵਸ ਪ੍ਰੇਡ ਕਰਵਾਈ

National, Politics, Punjab, Trending
ਫਾਜ਼ਿਲਕਾ 16 ਦਸੰਬਰ 1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਸਹਿਯੋਗ ਨਾਲ ਵਿਜੈ ਦਿਵਸ ਨੂੰ ਸਮਰਪਿਤ ਕਰਵਾਈ ਇਹ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ। ਇਸ ਨੂੰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਨੇ ਰਵਾਨਾਂ ਕੀਤਾ। ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਪਰੇਡ ਵਿਚ ਸ਼ਾਮਿਲ ਹੋਣ ਹਾਏ 1971 ਦੀ ਜੰਗ ਦੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬਧ ਹਨ। ਵਿਕਟਰੀ ਪਰੇਡ ਵਿੱਚ ਵਿਸ਼ੇਸ਼ ਤੌਰ...
ਏ.ਐਚ.ਏ – ਮਾਨਤਾ ਪ੍ਰਾਪਤ ਬੀ.ਐੱਲ.ਐੱਸ ਅਤੇ ਏ.ਸੀ.ਐੱਲ.ਐੱਸ ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

ਏ.ਐਚ.ਏ – ਮਾਨਤਾ ਪ੍ਰਾਪਤ ਬੀ.ਐੱਲ.ਐੱਸ ਅਤੇ ਏ.ਸੀ.ਐੱਲ.ਐੱਸ ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

National, Politics, Punjab, Trending
ਐੱਸ ਏ ਐੱਸ ਨਗਰ, 16 ਦਸੰਬਰ, 2024: ਏ.ਐਚ.ਏ. (ਅਮਰੀਕਨ ਹਾਰਟ ਐਸੋਸੀਏਸ਼ਨ) ਦੁਆਰਾ ਮਾਨਤਾ ਪ੍ਰਾਪਤ ਬੇਸਿਕ ਲਾਈਫ ਸਪੋਰਟ (ਬੀ.ਐੱਲ.ਐੱਸ.) ਅਤੇ ਐਡਵਾਂਸਡ ਕਾਰਡਿਅਕ ਲਾਈਫ ਸਪੋਰਟ (ਏ.ਸੀ.ਐੱਲ.ਐੱਸ.) ਸੇਵਾਵਾਂ ਤੇ ਆਧਾਰਿਤ ਕੋਰਸ 13 ਤੋਂ 15 ਦਸੰਬਰ, 2024 ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।     ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਅਤੇ ਅਨੈਸਥੀਸੀਆ (ਬੇਹੋਸ਼ੀ) ਵਿਭਾਗ ਦੇ ਮੁਖੀ ਡਾ. ਪੂਜਾ ਸਕਸੈਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਡਾ. ਰੀਤੂ ਗੁਪਤਾ, ਐਸੋਸੀਏਟ ਪ੍ਰੋਫੈਸਰ (ਐਨੇਸਥੀਸੀਆ)  ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਵਿਖੇ ਇਸ ਕੋਰਸ ਦੇ ਆਯੋਜਨ ਦੀ ਅਗਵਾਈ ਕੀਤੀ। ਕੋਰਸ ਕੋਆਰਡੀਨੇਟਰਾਂ ਵਜੋਂ ਜੀ.ਐਮ.ਸੀ.ਐਚ.-32 ਤੋਂ ਡਾ. ਮਨਪ੍ਰੀਤ ਡਾਵਰ ਅਤੇ ਡਾ. ਧੀਰਜ ਕਪੂਰ ਨੇ ਸ਼ਮੂਲੀਅਤ ਕੀਤੀ। ਪੀ ਜੀ ਆਈ ਐਮ ਈ ਆਰ ਚੰਡੀਗੜ੍ਹ, ਜੀ ਐਮ ਸੀ ਐਚ-32, ਜੀ ਐਮ ਸੀ ਪਟਿਆਲਾ, ਪੀ ਜੀ ਆਈ ਸੈਟੇਲਾਈਟ ਸੈਂਟਰ ਸੰਗਰੂਰ, ਐਮ ਐਮ ਆਈ ਐਮ ਐਸ ਆਰ, ਅੰਬਾਲਾ, ਮੈਕਸ ਹਸਪਤਾਲ ਅਤੇ ਏ ਆਈ ਐਮ ਐ...
ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ

ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ

National, Politics, Punjab, Trending
ਅੰਮ੍ਰਿਤਸਰ 15 ਦਸੰਬਰ 2024 -- ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰਰਾਸ਼ਟਰੀ ਕਾਨੂੰਨ ਸੰਮੇਲਨ ਬੁਲਾਰਿਆਂ ਨੇ ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ, ਚੇਅਰਮੈਨ ਅਤੇ ਮੈਂਬਰ ਹਾਜ਼ਰ ਹੋਏ। ਬਾਰ ਕੌਂਸਲ ਆਫ ਇੰਡੀਆ, ਵੱਖ-ਵੱਖ ਰਾਜਾਂ ਦੀਆਂ ਬਾਰ ਕੌਂਸਲਾਂ ਦੇ ਮੈਂਬਰ, ਉੱਘੇ ਕਾਨੂੰਨੀ ਵਿਦਵਾਨ, ਵਿਦਵਾਨ, ਵਕੀਲ ਅਤੇ ਕਾਨੂੰਨ ਦੇ ਵਿਦਿਆਰਥੀਆਂ ਨੇ ਵੀ ਕਾਨਫਰੰਸ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ, ਭਾਰਤ ਦੇ ਸੰਵਿਧਾਨ ਦੇ 75 ਸਾਲਾਂ ਅਤੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਸਥਾਪਨਾ ਦੇ 165 ਸਾਲਾਂ ਦੀ ਵਰੇ ਗੰਡ ਨੂੰ ਸਮਰਪਿਤ ਸੀ।  ਭਾਰਤ ਦੀ ਸੁਪਰੀਮ ਕੋਰਟ ਦੇ ਮਾਣਯੋਗ ਜੱਜ ਜਸਟਿਸ ਸੂਰਿਆ ਕਾਂਤ ਮੁੱਖ ਮਹਿਮਾਨ ਸਨ, ਜਦਕਿ ਜਸਟਿਸ ਸ਼ੀਲ ਨਾਗੂ, ਮਾਨਯੋਗ ਚੀ...