Wednesday, October 14
Shadow

Author: admin

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

National, Politics, Punjab, Trending
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ। ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ 30 ਜਨਵਰੀ ਨੂੰ ਇੱਕ ਕਮੇਟੀ ਹਵੇਲੀ ਦਾ ਦੌਰਾ ਕਰਕੇ ਆਵੇਗੀ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਬਾਬਤ ਆਪਣੀ ਰਿਪੋਰਟ ਪੇਸ਼ ਕਰੇਗੀ।  ਇਸ ਤੋਂ ਬਾਅਦ 8 ਮਾਹਿਰ ਮੈਂਬਰਾਂ ਦੀ ਇੱਕ ਡਿਜ਼ਾਈਨ ਕਮੇਟੀ ਇਸਦੀ ਘੋਖ ਕਰੇਗੀ। ਮੰਤਰੀ ਸੌਂਦ ਨੇ ਕਿਹਾ ਕਿ ਇਸ ਬਾਬਤ ਕੋਈ ਰੁਕਾਵਟ ਨਾ ਆਉਣ ਦੀ ਸੂਰਤ ਵਿੱਚ ਜਲਦ ਤੋਂ ਜਲਦ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਦਾ ਕੰਮ ਸ਼ੁਰੂ ਕੀਤਾ ਜਾ ਸਕੇਗਾ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

National, Politics, Punjab, Trending
ਚੰਡੀਗੜ੍ਹ/ਲੁਧਿਆਣਾ, 27 ਜਨਵਰੀ: 'ਬੁੱਢੇ ਦਰਿਆ' ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ। ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਨਗਰ ਨਿਗਮ ਦੇ 225 ਐਮ.ਐਲ.ਡੀ ਜਮਾਲਪੁਰ ਐਸ.ਟੀ.ਪੀ ਵਿਖੇ ਹੋਈ, ਜਦੋਂ ਕਿ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ ਉਹਨਾਂ ਦੇ ਕੰਪਲੈਕਸ ਵਿੱਚ ਹੀ ਹੋਈ। ਮੀਟਿੰਗਾਂ ਦੌਰਾਨ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਸੁਖਚੈਨ ਬੱਸੀ ਗੋਗੀ ਅਤੇ ਪੁੱਤਰ ਸਵਰਾਜ ਬੱਸੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਪੀ.ਪੀ.ਸੀ.ਬੀ ਲੁਧਿਆਣਾ ਦੇ ਮੁੱਖ ਇੰਜੀਨੀਅਰ ਆਰ.ਕੇ ਰੱਤੜਾ, ਕੌਂਸਲਰ ਇੰਦ...
76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

National, Politics, Punjab, Trending
ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਉਣ ਉਪਰੰਤ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਦੇ ਨਾਲ--ਨਾਲ ਲੋੜਵੰਦ ਵਿਅਕਤੀਆਂ ਨੂੰ ਮੋਟਰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਦੇਸ਼ ਵਾਸੀਆਂ ਨੂੰ ਵਧਾਈ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂ...
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ

National, Politics, Punjab, Trending
ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਸਕੂਲਾਂ ਵਿੱਚ ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਦੇ ਨਿਰਮਾਣ ਲਈ 120.43 ਕਰੋੜ ਮੁਹੱਈਆ ਕਰਵਾਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮਿਲ ਸਕਣ। ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਾਬਾਰਡ ਅਧੀਨ ਕਲਾਸਰੂਮ, ਪ੍ਰਯੋਗਸ਼ਾਲਾਵਾਂ ਅਤੇ ਹੋਲਿਸਟਿਕ ਪਲਾਨ ਲਈ 93.48 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਬੇਹੱਦ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਮੇ...
ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

National, Politics, Punjab, Trending
ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ। ਦੇਸ਼ ਦੇ ਅਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸਲਾਮ ਕਰਦਿਆਂ ਸ਼੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਪੰਜਾਬ ਵਿੱਚ ਸੁਸ਼ਾਸਨ ਰਾਹੀਂ ਸਾਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਸਿਆਸੀ ਆਗੂਆਂ ਦੀ ਥਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਭ...
ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

National, Politics, Punjab, Trending
ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼  ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ  ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਮੌਕੇ ਆਪਣੇ ਮਹਾਨ ਸੂਰਬੀਰਾਂ, ਦੇਸ਼ ਭਗਤਾਂ ਨ...
ਵਿਧਾਇਕ ਸ਼ੈਰੀ ਕਲਸੀ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਜੀ. ਟੀ ਰੋਡ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਜੀ. ਟੀ ਰੋਡ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ

National, Politics, Punjab, Trending
ਬਟਾਲਾ, 26 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਗਣਤੰਤਰ ਦਿਵਸ ਮੌਕੇ ਬਟਾਲਾ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਕੋਰਟ ਕੰਪਲੈਕਸ ਬਟਾਲਾ ਤੋਂ ਸ੍ਰੀ ਅੰਮ੍ਰਿਤਸਰ-ਗੁਰਦਾਸਪੁਰ ਰੋਡ ਵਾਇਆ ਮਾਡਲ ਟਾਊਨ ਸੜਕ ਨੂੰ ਚੌੜਿਆਂ ਅਤੇ ਮਜ਼ਬੂਤ ਕਰਨ ਦਾ ਉਦਘਾਟਨ ਕੀਤਾ ਗਿਆ। ਕਰੀਬ 52 ਲੱਖ ਰੁਪਏ ਦੀ ਲਾਗਤ ਨਾਲ ਇਸ ਰੋਡ ਨੂੰ ਜੋ ਪਹਿਲਾਂ 18 ਫੁੱਟ ਚੌੜੀ ਸੀ, ਉਸਨੂੰ ਹੁਣ 33 ਫੁੱਟ ਚੌੜਾ ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਤੋਂ ਬਟਾਲਾ ਵਾਸੀਆਂ ਨੇ ਇਤਿਹਾਸਕ ਤੇ ਧਾਰਮਿਕ ਹਲਕਾ ਬਟਾਲਾ ਦੀ ਸੇਵਾ ਕਰਨ ਦਾ ਮੌਕਾ, ਉਨਾਂ ਨੂੰ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਦੇ ਵਿਕਾਸ ਤੇ ਸੁੰਦਰੀਕਰਨ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਯਤਨਸ਼ੀਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ

National, Politics, Punjab, Trending
ਚੰਡੀਗੜ੍ਹ/ਸੰਗਰੂਰ, 26 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਫ਼ਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕ...
ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

National, Politics, Punjab, Trending
ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕ...
ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

National, Politics, Punjab, Trending
ਪਟਿਆਲਾ, 26 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀ...