ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ*
ਫ਼ਿਰੋਜ਼ਪੁਰ, 26 ਜਨਵਰੀ, 2025:
76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ਤੋਂ ਬਾਅਦ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਗਿਆ ਗਿਆ ਹੈ ਜੋ ਕਿ ਭਾਰਤ ਵਿੱਚ ਕਿਸੇ ਸੂ...







