ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ
ਹੁਸ਼ਿਆਰਪੁਰ, 25 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਨਣ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਹ ਸ਼ਨੀਵਾਰ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਵਿਚ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ’ਤੇ ਰਿਜਨਲ ਸੈਂਟਰ ਦੇ ਡਾਇਰੈਕਟਰ ਡਾ. ਐਚ.ਐਸ.ਬੈਂਸ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਦੀ ਮਹੱਤਤਾ ਦੇ ਬਾਰੇ ਵਿਚ ਦੱਸਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰ...








