Wednesday, October 14
Shadow

Author: admin

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੇ ਗਏ। ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਦੇ ਨਾਲ ਪੀ.ਡਬਲਯੂ.ਡੀ. (ਬੀ...
ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

Politics, Punjab
ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ ਸਰਪੰਚਾਂ ਅਤੇ ਗ੍ਰਾਮ ਸਕੱਤਰਾਂ ਲਈ ਮੋਗਾ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੀ ਅਗਵਾਈ ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਰਾਜ (ਐਨ.ਆਈ.ਆਰ.ਡੀ.ਪੀ.ਆਰ.) ਦੇ ਸੀਨੀਅਰ ਸਲਾਹਕਾਰ ਪੰਥਦੀਪ ਸਿੰਘ ਨੇ ਕੀਤੀ। ਵਰਕਸ਼ਾਪ ਵਿੱਚ ਮੋਗਾ ਜ਼ਿਲ੍ਹੇ ਦੇ 40 ਸਰਪੰਚ ਅਤੇ 25 ਸਕੱਤਰ ਹਾਜ਼ਰ ਸਨ। ਵਰਕਸ਼ਾਪ ਦੌਰਾਨ ਪੰਥਦੀਪ ਸਿੰਘ ਨੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀ.ਪੀ.ਡੀ.ਪੀ.) ਦੀ ਮਹੱਤਤਾ, ਸਰੋਤ ਪ੍ਰਵਾਹ, ਪਿੰਡ ਦੀ ਆਮਦਨ-ਖਰਚ ਦੀ ਬਣਤਰ ਅਤੇ ਇਸ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦਾ ਉਦਘਾਟਨ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਨਿਹਾਲ ਸਿੰਘ ਵਾਲਾ ਰੁਪਿੰਦਰ ਕੌਰ ਨੇ ਕੀਤਾ। ਉਨ੍ਹਾਂ ਜੀ.ਪੀ.ਡੀ.ਪੀ. ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਪੰਥਦੀਪ ਸਿੰਘ ਦਾ ਸਵਾਗਤ ਕੀਤਾ। ਸੀਨੀਅਰ ਮੈਡੀਕਲ ਅਫਸਰ ਡਾ.ਸੰਜੇ ਪਵਾਰ ਨੇ ਸਿਹਤ ਸੇਵਾਵਾਂ ਰਾਹੀਂ ਪਿ...
ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 21 ਜਨਵਰੀ:           ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਬਾਕੀ ਰਹਿੰਦੀਆਂ 08 ਲਾਇਬ੍ਰੇਰੀਆਂ ਵੀ ਸਮੇਂ ਸਿਰ ਤਿਆਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਬੌਧਿਕ ਵਿਕਾਸ ਲਈ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਜਿਥੇ ਕਿ ਲੋਕਾਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਗਿਆਨ ਹਾਸਲ ਹੋਵੇਗਾ।           ਡਾ: ਸੋਨਾ ਥਿੰਦ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਤੋਂ ਹੋਰ ਗ੍ਰਾਂਟਾਂ ਦੀ ਮੰਗ ਕਰਕੇ ਪਿੰਡਾਂ ਦਾ ਸਰਵਪੱਖੀ ਵਿ...
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ 21 ਜਨਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ...
ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

National, Politics, Punjab, Trending
ਮਾਲੇਰਕੋਟਲਾ 21  ਜਨਵਰੀ-                                                    ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।                                                    ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ...
ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

National, Politics, Punjab, Trending
ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ ਮੌਜੂਦਾ ਹਾੜ੍ਹੀ ਦੀਆਂ ਫਸਲਾਂ ਅਤੇ ਸਿਆਲਾਂ ਵਾਲੀਆਂ ਸਬਜ਼ੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।  ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਪੀਏਯੂ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਇਹਨਾਂ ਦਾ ਪ੍ਰਸਾਰ ਕਰਨ ਵਿੱਚ ਪੀ ਐਨ ਕੇ ਐਸ ਮੈਂਬਰਾਂ ਨੂੰ ਪ੍ਰੇਰਿਤ ਕੀਤਾ । ਉਨ੍ਹਾਂ ਨੇ ਗਰਮੀਆਂ ਦੀਆਂ ਸਬਜ਼ੀਆਂ ਦੀ ਘਰੇਲੂ ਅਤੇ ਵਪਾਰਕ ਪੱਧਰ ਤੇ ਕਾਸ਼ਤ ਕਰਨ ਬਾਰੇ ਨੁਕਤੇ ਸਾਂਝੇ ਕੀਤੇ । ਡਾ. ਪਰਮਿੰਦਰ ਕੌਰ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ । ਡਾ. ਸਵਰੀਤ ਖਹਿਰਾ ਨੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਪਠਾਨਕੋਟ 21 ਜਨਵਰੀ 2025(        ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਅਤੇ ਥਾਣਾ ਤਾਰਾਗੜ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉੱਪਰ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਅਤੇ ਪਿੰਡ ਪਹਾੜੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਨੇੜੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ  ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲ...
ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ

ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ

National, Politics, Punjab, Trending
ਤਰਨਤਾਰਨ, 21 ਜਨਵਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ  ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਆਈ ਟੀ ਆਈ ਕੱਦ ਗਿੱਲ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਹ ਸੈਮੀਨਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂੰ  ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਸੁਪਰਡੈਂਟ ਰਘਬੀਰ ਸਿੰਘ ਨੇ ਕੀਤੀ ਉਨਾਂ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਜਿਲਾ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਦੱਸਿਆ ਕਿ ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂਏ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣ...
ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

National, Politics, Punjab, Trending
ਮੋਗਾ, 21 ਜਨਵਰੀ (000) - ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਦਰਸ਼ ਨਿਰਮਲ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਸ਼੍ਰੀਮਤੀ ਨਰਿੰਦਰ ਕੌਰ ਦੀ ਅਗਵਾਈ ਵਿੱਚ ਕਮੇਟੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਪਿੰਡ ਚੁਗਾਵਾਂ 'ਚ ਜਲ ਸਪਲਾਈ ਸਕੀਮ ਨੂੰ ਬੜੇ ਹੀ ਵਧੀਆ ਢੰਗ ਨਾਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਘਰਾਂ ਦੀ ਗਿਣਤੀ ਲਗਪਗ 497 ਹੈ ਤੇ 2700 ਦੇ ਕਰੀਬ ਆਬਾਦੀ ਹੈ ਅਤੇ ਪਿੰਡ ਵਿਚ 3 ਆਂਗਣਵਾੜੀ ਸੈਂਟਰ ਅਤੇ 2 ਸਰਕਾਰੀ ਸਕੂਲ ਵੀ ਹਨ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਨਰਿੰਦਰ ਕੌਰ ਗ੍ਰਾਮ ਪੰਚਾਇਤ ਵਾਟਰ ਸਪਲਾਈ ਦੇ ਚੇਅਰਪਰਸਨ ਤੇ ਪਿੰਡ ਦੀ ਸਰਪੰਚ ਹੋਣ ਕਰ ਕੇ ਉਹਨਾਂ ਵਲੋਂ ਅ...
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

National, Politics, Punjab, Trending
ਨਵਾਂਸ਼ਹਿਰ, 21 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਨਵਾਂਸ਼ਹਿਰ ਰਾਮ ਸ਼ਰਨ ਵੱਲੋਂ ਕੈਂਪ ਵਿਚ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਦੇ ਧੰਦੇ ਦੇ ਨਾਲ- ਨਾਲ ਦੁੱਧ ਦਾ ਧੰਦਾ ਕਰਨ ਲਈ ਸਬਸਿਡੀ 'ਤੇ ਬੈਂਕਾਂ ਪਾਸੋਂ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ।  ਇਸ ਮੌਕੇ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ ਤੋਂ ਆਏ ਨੁਮਾਇੰਦੇ ਵੱਲੋਂ ਲੋਕਾਂ ਨੂੰ ਆ...