15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ
ਲੁਧਿਆਣਾ, 21 ਜਨਵਰੀ (000) - ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਲਈ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ 23 ਜ਼ਿਲ੍ਹਿਆਂ ਦੇ ਅੱਵਲ ਵਾਲੀ ਇੱਕ ਆਫਲਾਈਨ ਕੁਇਜ਼ ਹੋਵੇਗੀ ਅਤੇ ਜੇਤੂਆਂ ਨੂੰ ਸ਼ਨੀਵਾਰ ਨੂੰ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਦੁਆਰਾ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ, ਮੁੱਖ ਚੋਣ ਅਧਿਕਾਰੀ ਪ੍ਰੋਗਰਾਮ ਦੌਰਾਨ ਸਰਵੋਤਮ ਚੋਣ ਅਧਿਕਾਰੀ, ਸਰਵੋਤਮ ਨੋਡਲ ਅਧਿਕਾਰੀ (ਸਵੀਪ) ਅਤੇ ਸਰਵੋਤਮ ਬੂਥ ਪੱਧਰ ਅਧਿਕਾਰੀ (ਬੀ.ਐਲ.ਓ) ਦਾ ਸਨਮਾਨ ਕਰਨਗੇ। ਜਨਤਾ ਵਿੱਚ ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਸਾਈਕਲ ਰੈਲੀ ਵੀ ਆਯੋਜਿਤ ਕੀਤੀ ਜਾਵੇਗੀ।
...








