ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 20 ਜਨਵਰੀ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ ਦੀ ਰਿਕਾਰਡ ਬਿਜਲੀ ਸਪਲਾਈ ਕੀਤੀ ਹੈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 13% ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪ੍ਰਾਪਤੀ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਦੀਆਂ ਵੱਧ ਰਹੀਆਂ ਬਿਜਲੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਬਿਜਲੀ ਦੀ ਸੱਭ ਤੋਂ ਵੱਧ ਮੰਗ 16058 ਮੈਗਾਵਾਟ ਨੂੰ ਪੂਰਾ ਕੀਤਾ ਗਿਆ, ਜੋ ਕਿ ਪਿਛਲੇ ਵਿੱਤੀ ਸਾਲ ਨਾਲੋਂ 5 ਫੀਸਦੀ ਵੱਧ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪੰਜਾਬ ਦੇ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਕੱਟ ਦੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣ...








