ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ
ਜਲੰਧਰ/ਮਹਿਤਪੁਰ, 19 ਜਨਵਰੀ :
ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ ਸੀ।
ਮਹਿਤਪੁਰ ਪੁਲਿਸ ਸਟੇਸ਼ਨ ਅਧੀਨ ਕੀਤੀ ਇਸ ਕਾਰਵਾਈ ਦੀ ਅਗਵਾਈ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ, ਇੰਸਪੈਕਟਰ ਸੁਖਦੇਵ ਸਿੰਘ ਐਸਐਚਓ ਮਹਿਤਪੁਰ ਅਤੇ ਉਨ੍ਹਾਂ ਦੀ ਟੀਮ ਨੇ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਮਹਿਤਪੁਰ ਵਿੱਚ ਇੱਕ ਹਫ਼ਤੇ ਚੱਲੇ ਆਪ੍ਰੇਸ਼ਨ ਦੌਰਾਨ ਪੁਲਿਸ ਬਦਨਾਮ ਤਸਕਰਾਂ ਨਿਰਮਲ ਸਿੰਘ ਉਰਫ਼ ਨਿੰਮਾ, ਜਸਪਾਲ ਸਿੰਘ ਉਰਫ਼ ਪਾਲੀ ਅਤੇ ਜਸਵਿੰਦਰ ਕੌਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ। ਪਹਿਲਾਂ ਕੀਤੀ ਗਈ ਇੱਕ ਛਾ...







