Shadow

Author: admin

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

National
ਮੋਗਾ, 9 ਦਸੰਬਰ : ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ --------------ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ। ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਹਨਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ ਜੋ ਕਿ ਨਿਰਧਾਰਤ ਸਥਾਨ ਉੱਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ...

ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਵੱਲੋਂ ਆਰਜ਼ੀ ਨਾਜਾਇਜ਼ ਕਬਜ਼ਿਆਂ, ਸਟ੍ਰੀਟ ਲਾਈਟਾਂ ਅਤੇ ਮਕੈਨੀਕਲ ਸਫ਼ਾਈ ਦੀ ਜਾਂਚ

Politics, Punjab
ਐਸ.ਏ.ਐਸ. ਨਗਰ, 8 ਦਸੰਬਰ, 2024: ਨਗਰ ਨਿਗਮ ਕਮਿਸ਼ਨਰ, ਟੀ ਬੈਨਿਥ ਵੱਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮੰਤਵ ਨਾਲ ਕੱਲ੍ਹ ਰਾਤ ਵੱਖ-ਵੱਖ ਟੀਮਾਂ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਨਿਗਮ ਇੰਜੀਨੀਅਰ ਕਮਲਦੀਪ ਸਿੰਘ, ਹੈਡ ਡਰਾਫਟਸਮੈਨ ਮੁਖਤਿਆਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਜਗਰੂਪ ਸਿੰਘ ਉਨ੍ਹਾਂ ਦੇ ਨਾਲ ਮੌਜੂਦ ਸਨ। ਕਮਿਸ਼ਨਰ ਵੱਲੋਂ ਸੈਕਟਰ 67, 68 ਅਤੇ ਫੇਜ਼ 1, 3, 5 ਅਤੇ 7 ਦੀ ਮਾਰਕਿਟ ਵਿੱਚ ਸ਼ੋਅ-ਰੂਮ ਮਾਲਕਾਂ ਵੱਲੋਂ ਅਤੇ ਸਟ੍ਰੀਟ ਵੈਂਡਰਾਂ ਵੱਲੋਂ ਕੀਤੇ ਗਏ ਆਰਜ਼ੀ ਨਜਾਇਜ਼ ਕਬਜਿਆਂ ਦੇ ਜਾਇਜ਼ੇ ਦੌਰਾਨ, ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਅਤੇ ਕੁਝ ਸਟ੍ਰੀਟ ਵੈਂਡਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਝਾਇਆ ਗਿਆ ਕਿ ਉਨ੍ਹਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਜਲਦੀ ਤੋਂ ਜਲਦੀ ਹਟਾ ਲਿਆ ਜਾਵੇ। ਜੇਕਰ ਉਨ੍ਹਾਂ ਵੱਲੋਂ ਇਹ ਸਮਾਨ ਨਹੀਂ ਹਟਾਇਆ ਜਾਂਦਾ ਤਾਂ ਨਗਰ ਨਿਗਮ ਦੀ ਤਹਿਬਜ਼ਾਰੀ ਟੀਮ ਵੱਲੋਂ ਨਿਯਮਾਂ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਬਾਅਦ ਵਿੱਚ ਕਮਿਸ਼ਨਰ ਵ...

ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਬਠਿੰਡਾ, 8 ਦਸੰਬਰ : ਪੂਰੀ ਦੁਨੀਆਂ ਵਿੱਚ ਪੰਜਾਬੀਆਂ ਨੇ ਫਿਲਮੀ ਅਤੇ ਸੰਗੀਤ ਜਗਤ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬਲਵੰਤ ਗਾਰਗੀ ਐਡੋਟੋਰੀਅਮ ਵਿੱਚ ਬਠਿੰਡਾ ਫਿਲਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਚੌਥੇ ਫਿਲਮ ਫੈਸਟੀਵਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਕਰਵਾਏ ਗਏ ਇਸ ਫਿਲਮ ਐਂਡ ਮਿਊਜਿਕ ਐਵਾਰਡ 2024 ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜੀਆਂ ਪੰਜਾਬੀ ਫਿਲਮਾਂ ਸਾਡੀ ਨਿੱਜੀ ਜ਼ਿੰਦਗੀ ਨਾਲ ਖ਼ਾਸ ...
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

Politics, Punjab
ਬਠਿੰਡਾ, 8 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ ਚੜ ਜਾਂਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਤੇ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ’ਤੇ ਚੜਕੇ ਜਾਂ ਅਜਿਹੀਆਂ ਉਚ...
ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ

National, Politics, Punjab, Trending
ਬੱਲੂਆਣਾ 8 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਵੱਡੀ ਤਰਜੀਹ ਹੈ। ਉਨਾਂ ਨੇ ਆਖਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਰਾਹ ਤੇ ਚੱਲ ਰਿਹਾ ਹੈ ਅਤੇ ਬੱਲੂਆਣਾ  ਹਲਕਾ ਸੂਬੇ ਦਾ ਅਜਿਹਾ ਹਲਕਾ ਹੈ ਜਿਸ ਨੂੰ ਸਭ ਤੋਂ ਵੱਧ ਗਰਾਂਟ ਸਕੂਲਾਂ ਲਈ ਮਿਲੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਾਡੇ ਸਕੂਲ ਵਧੀਆ ਹੋਣਗੇ ਤਾਂ ਸਾਡੇ ਬੱਚਿਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਮਿਲਣ ਲੱਗੇਗੀ ਤਾਂ ਸਾਡੀ ਅਗਲੀ ਪੀੜੀ ਸਫਲ ਹੋਵੇਗੀ ਜਿਸ ਨਾਲ ਸਾਡੇ ਪੂਰੇ ਸਮਾਜ ਦੀ ਸਫਲਤਾ ਹੈ। ਵਿਧਾਇਕ ਨੇ ਕਿਹਾ ਕਿ ਬੱਲੂਆਣਾ ਹਲਕਾ ਪੂਰੀ ਤਰਾਂ ਪੇਂਡੂ ਹਲਕਾ ਹੈ ਅਤੇ ਇੱਥੇ ਸਿੱਖਿਆ ਸਹੂਲਤਾਂ ਦੀ ਬ...
ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ  ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ

ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ

National, Politics, Punjab, Trending
ਫਾਜ਼ਿਲਕਾ  8 ਦਸੰਬਰ ਫਾਜ਼ਿਲਕਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਵਿਖੇ ਵਿਧਾਇਕ ਨਰਿੰਦਰ ਪਾਲ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਵਲੋ ਕੀਤੀ ਗਈ। ਉਨਾ ਨਾਲ ਡਾਕਟਰ ਕਵਿਤਾ ਸਿੰਘ ਐੱਸ ਐਮ ਓ ਡਾਕਟਰ ਐਡੀਸਨ ਐਰਿਕ ਨਾਲ ਸੀ । ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ  ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੇ ਨਾਲ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ’ਤੇ ਲਿਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦੁਆਰਾ ਗਠਿਤ ਟੀਮਾਂ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਇਸ ਮੁਹਿੰਮ ਨੂੰ ਪੂਰਨ ਰੂਪ ਵਿੱਚ ਸਫਲ ਕੀਤਾ ਜਾ ਸਕੇ।  ਉਹਨਾਂ ਨੇ  ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੇ ਸਾਰੇ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ਤੇ 73234 ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਇਸ ਮੌਕੇ ਕਾਰਜਕਾਰੀ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਡੀਸਨ ਐਰਿਕ  ਨੇ ਦੱਸਿਆ ਕਿ ਤਿੰਨ ਦਿਨ ਚ...
ਫਰੀਦਕੋਟ ਵਿਖੇ ਭਲਕੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ

ਫਰੀਦਕੋਟ ਵਿਖੇ ਭਲਕੇ ਹੋਣਗੇ ਬਾਸਕਟਬਾਲ ਤੇ ਤਾਈਕਵਾਡੋ ਦੇ ਰਾਜ ਪੱਧਰੀ ਮੁਕਾਬਲੇ

National, Politics, Punjab, Trending
ਫਰੀਦਕੋਟ 8 ਦਸੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ 3 ਤਹਿਤ ਬਾਸਕਿਟ ਬਾਲ ਅਤੇ ਤਾਈਕਮਾਂਡੋਂ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਭਲਕੇ ਸ਼ੁਰੂ ਹੋਣਗੇ। ਜਿਸ ਵਿਚ ਵਿਧਾਇਕ ਫ਼ਰੀਦਕੋਟ  ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਅਤੇ ਅੰਤਰ ਰਾਸ਼ਟਰੀ ਬਾਸਕਿਟਬਾਲ ਖਿਡਾਰੀ ਸ. ਪਾਲਪ੍ਰੀਤ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਬਾਸਕਿਟ ਬਾਲ ਅਤੇ ਤਾਈਕਮਾਂਡੋਂ ਖੇਡਾਂ ਦੀ ਰਾਜ ਪੱਧਰੀ ਮੁਕਾਬਲੇ  9 ਦਸੰਬਰ ਸਵੇਰੇ 11 ਵਜੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, ਅੰਡਰ 21-30 ਅਤੇ  ਅੰਡਰ 30-40 ਸਾਲ ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਖੇਡਾਂ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਖਿਡਾਰੀਆਂ ...
ਸਪੀਕਰ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

National, Politics, Punjab, Trending
ਕੋਟਕਪੂਰਾ 8 ਦਸੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜਦੋਂ ਵੀ ਅਪਣੇ ਹਲਕੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਜਿਆਦਾਤਰ ਸਮਾਂ ਹਲਕੇ ਦੇ ਲੋਕਾਂ ਵਿਚ ਹੀ ਬਤੀਤ ਹੁੰਦਾ ਹੈ। ਇਸੇ ਤਰ੍ਹਾਂ ਉਨ੍ਹਾਂ ਅੱਜ ਪਿੰਡ ਕੋਟਸੁਖੀਆ, ਸਿਰਸੜੀ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਕੇ ਲੋਕਾਂ ਵਿਚ ਹਾਜ਼ਰੀ ਭਰੀ। ਉਨ੍ਹਾਂ ਕੋਟਸੁਖੀਆ ਤੋਂ ਭੋਲਾ ਸਿੰਘ ਸਰਪੰਚ ਅਤੇ ਬਲਜਿੰਦਰ ਸਿੰਘ ਪਿੰਡ ਸਿਰਸੜੀ ਦੇ ਗ੍ਰਹਿ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਕੇ ਉਨ੍ਹਾਂ ਵਧਾਈ ਦਿੰਦਿਆਂ ਪਿੰਡਾਂ ਦੇ ਸਰਬ ਪੱਖੀ ਵਿਕਾਸ ਕਾਰਜਾਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਰਸਤੇ ਵਿਚ ਫ਼ਰੀਦਕੋਟ ਵਿਖੇ ਲਗਾਏ ਗਏ ਪੋਲੀਓ ਬੂਥ ਉੱਤੇ ਰੁਕ ਕੇ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।...
ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

National, Politics, Punjab, Trending
ਚੰਡੀਗੜ੍ਹ, 8 ਦਸੰਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ, 2024 ਦੇ ਅੰਤ ਤੱਕ ਕਰਵਾਈਆਂ ਜਾਣ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਉਕਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ 'ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤੇ ਦੀ ਇੱਕ ਕਾਪੀ ਕਮਿਸ਼ਨ ਦੀ ਵੈੱਬਸਾਈਟ - sec.punjab.gov.in 'ਤੇ ਅਪਲੋਡ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਜਿਹਨਾਂ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਉਹਨਾਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 7...
ਪੰਜਾਬ ਦੇ ਰਾਜਪਾਲ ਵੱਲੋਂ  ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

National, Politics, Punjab, Trending
ਅੰਮ੍ਰਿਤਸਰ/ਸ੍ਰੀ ਬਾਬਾ ਬਕਾਲਾ ਸਾਹਿਬ, 6 ਦਸੰਬਰ 2024: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਪੁਰਬ ਮੌਕੇ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਹਨਾਂ ਕਿਹਾ ਕਿ 'ਨਸ਼ਾ ਮੁਕਤ ਭਾਰਤ ਅਭਿਆਨ' ਦੇ ਨਾਲ ਮਿਲ ਕੇ, ਇਹ ਮੁਹਿੰਮ ਰਾਜ ਸਰਕਾਰਾਂ, ਵਿਦਿਅਕ ਸੰਸਥਾਵਾਂ, ਸਮਾਜ ਭਲਾਈ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਸ਼ਾਮਲ ਕਰਨ ਦੀ ਲੋੜ ਹੈ।  ਇਹ ਠੋਸ ਯਤਨ ਰਾਜ ਭਰ ਵਿੱਚ ਜਾਗਰੂਕਤਾ ਮੁਹਿੰਮਾਂ, ਭਾਈਚਾਰਕ ਸ਼ਮੂਲੀਅਤ, ਅਤੇ ਜ਼ਮੀਨੀ ਪੱਧਰ ਦੇ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਦੀ ਦੁਰਵਰਤੋਂ ਨੂੰ ਹੱਲ ਕਰਨ ਵਿੱਚ ਸਹਾਈ ਹੋਵੇਗਾ।  ਉਹਨਾਂ ਦੱਸਿਆ ਕਿ ਰੈੱਡ ਕਰਾਸ ਸੋਸਾਇਟੀ ਦੇ ਨਾਲ ਸਾਂਝੇਦਾਰੀ ਅਤੇ ਸਮਾਜ ਸੇਵੀ ਲੇਖਕ ਸ਼੍ਰੀ ਖੁਸ਼ਵੰਤ ਸਿੰਘ ਦੀ ਅਗਵਾਈ ਵਿੱਚ ਆਯੋਜਿਤ 'ਪੀਪਲਜ਼ ਵਾਕ ਅਗੇਂਸਟ ਡਰੱਗਜ਼' ਮੁਹਿੰਮ 7 ਦਸੰਬਰ ਤੋਂ 11 ਦਸੰਬਰ ਤੱਕ ਚਲਾਈ ਜਾ ਰਹੀ ਹੈ ਜਿਸ ਤਹਿਤ 10 ਦਸੰਬਰ ਨੂੰ ਪ੍ਰਸਿੱਧ ਦੌੜ...