ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਦਸੰਬਰ:
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆ...








