ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ
ਚੰਡੀਗੜ੍ਹ, 4 ਦਸੰਬਰ
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਪਹਿਲਾ ਸਮਾਗਮ ਹੈ। ਮੰਤਰੀ ਨੇ ‘ ਦਾ ਜਰਨੀ ਆਫ਼ ਸੈਰੀਕਲਚਰ ਇਨ ਪੰਜਾਬ’ ਸਿਰਲੇਖ ਵਾਲਾ ਬਰੋਸ਼ਰ ਵੀ ਜਾਰੀ ਕੀਤਾ। ਇਹ ਸੂਬੇ ਵਿੱਚ ਰੇਸ਼ਮ ਦੀ ਖੇਤੀ ਦੇ ਵਿਕਾਸ, ਪਹਿਲਕਦਮੀਆਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਦਾ ਹੈ। ਇਸ ਐਕਸਪੋ ਦਾ ਉਦੇਸ਼ ਰੇਸ਼ਮ ਦੀ ਖੇਤੀ ਨੂੰ ਹੁਲਾਰਾ ਦੇਣਾ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਾ ਹੈ।
ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜੋ ਗਿਆਨ ਅਤੇ ਖੁਸ਼ਹਾਲੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ। ਇਸ ਸਮਾਗਮ ਵਿੱਚ ਸਕੱਤਰ ਬਾਗਬਾਨੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਕੇਂਦਰੀ ਸਿਲਕ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਪੀ. ਸਿਵਾਕੁਮਾਰ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਸਮੇ...








